ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 5 ਸਤੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 10 ਵਜੇ ਹੋਏਗੀ।
ਮੰਨਿਆ ਜਾ ਰਿਹਾ ਹੈ ਕਿ, ਪੰਜਾਬ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਐਲਾਨ ਕਰ ਸਕਦੀ ਹੈ।
ਮੰਤਰੀ ਮੰਡਲ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੇ ਫੈਸਲੇ ਉਪਰ ਮੋਹਰ ਲੱਗ ਸਕਦੀ ਹੈ।
ਮੀਟਿੰਗ ਵਿੱਚ 3 ਮੰਤਰੀਆਂ ਦੀ ਕੈਬਨਿਟ ਸਬ ਕਮੇਟੀ ਰਿਪੋਰਟ ਪੇਸ਼ ਕਰੇਗੀ। ਜਿਸ ਵਿੱਚ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਨਿਯਮ ਦੱਸੇ ਗਏ ਹਨ।
ਬੇਰੁਜ਼ਗਾਰਾਂ ਦੇ ਲਈ ਨੌਕਰੀਆਂ ਦੇ ਨਾਲ ਨਾਲ ਮੁਲਾਜ਼ਮਾਂ ਲਈ ਅਹਿਮ ਐਲਾਨ ਹੋ ਸਕਦੇ ਹਨ।