ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵੇਂ ਕਰ ਲਿਆ ਹੈ।
ਹੁਣ ਭਾਜਪਾ ਵੀ ਕੈਪਟਨ ਅਮਰਿੰਦਰ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਹਾਲਾਂਕਿ ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ, ਕੈਪਟਨ ਨੂੰ ਗਵਰਨਰ ਲਾਇਆ ਜਾ ਸਕਦਾ ਹੈ।
ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਅਮਰਿੰਦਰ ਸਿੰਘ (80) ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਸੀ ਅਤੇ ਕਾਂਗਰਸ ਛੱਡ ਦਿੱਤੀ ਸੀ।
ਇਸ ਤੋਂ ਬਾਅਦ ਤੋਂ ਬਾਅਦ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ।