ਜਲੰਧਰ
ਪੰਜਾਬ ਦੇ ਅੰਦਰ ਲਗਾਤਾਰ ਚਰਚਾਂ ਨੂੰ ਕੁਝ ਸ਼ਰਾਰਤੀ ਅਨਸਰਾਂ ਦੇ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਹਿਲੋਂ ਤਰਨਤਾਰਨ ਅਤੇ ਹੁਣ ਜਲੰਧਰ ਦੇ ਇਕ ਪਿੰਡ ਵਿਚ ਬਣੀ ਚਰਚ ਤੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ, ਪਿੰਡ ਨੰਦਨਪੁਰ ਵਿਖੇ ਇਕ ਨਵੀਂ ਬਣੀ ਚਰਚ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਤੋੜ-ਭੰਨ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ।
ਜਗਬਾਣੀ ਦੀ ਖ਼ਬਰ ਮੁਤਾਬਿਕ, ਚਰਚ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਘਟਨਾ ਨਾਲ ਪਿੰਡ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।