ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਆਪਣੀਆਂ ਅੱਖਾਂ ਦਾਨ, ਲਿਆ ਅਹਿਦ

351

 

ਚੰਡੀਗੜ

ਸੂਬੇ ਵਿੱਚ ‘ਨੇਤਰ ਦਾਨ’ ਸਬੰਧੀ ਲਹਿਰ ਦੀ ਸੁਰੂਆਤ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਖਾਂ ਦਾਨ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇੱਕ ਨਿਵੇਕਲੀ ਪਹਿਲ ਕੀਤੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ 37ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਮੌਕੇ ਸਰਕਾਰੀ ਡੈਂਟਲ ਕਾਲਜ ਆਡੀਟੋਰੀਅਮ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਕਰਨ ਸਬੰਧੀ ਸੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਲੋਕਾਂ ਨੂੰ ਸਵੈ-ਇੱਛਾ ਨਾਲ ਅੱਗੇ ਆਉਣ ਲਈ ਕਿਹਾ। ਇਸ ਮੌਕੇ ਉਨਾਂ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਹਾਜ਼ਰ ਸਨ।

ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਨਾਲ ਸਬੰਧਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਮਹਿਜ਼ ਰੈਫਰਲ ਹਸਪਤਾਲ ਨਹੀਂ ਬਣਨ ਦਿੱਤਾ ਜਾਵੇਗਾ। ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਇਸ ਵਾਅਦੇ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 

LEAVE A REPLY

Please enter your comment!
Please enter your name here