ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਵਾਜਾਈ ਦੀਆਂ ਸਹੂਲਤਾਂ ਦੀ ਘਾਟ ਕਾਰਨ ਵਿਦਿਆਰਥਣਾਂ ਵਿੱਚ ਸਕੂਲ ਛੱਡਣ ਦੀ ਦਰ ਨੂੰ ਰੋਕਣ ਲਈ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਸਰਕਾਰੀ ਸਕੂਲਾਂ ਵਿਚ ਜਾਣ ਵਾਲੀਆਂ ਵਿਦਿਆਰਥਣਾਂ ਲਈ ਸ਼ਟਲ ਬੱਸ ਸੇਵਾ (ਸਥਾਨਕ ਬੱਸ ਸੇਵਾ) ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਉਸ ਦੀਆਂ ਬੁਨਿਆਦੀ ਲੋੜਾਂ ਜਿਵੇਂ ਕਿ ਆਵਾਜਾਈ, ਖੁਰਾਕ, ਬੁਨਿਆਦੀ ਢਾਂਚਾ ਆਦਿ ਦਾ ਧਿਆਨ ਰੱਖਣਾ ਸਰਕਾਰ ਦਾ ਮੁੱਢਲਾ ਫਰਜ਼ ਬਣਦਾ ਹੈ।
ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਵਾਜਾਈ ਦੀ ਸਹੂਲਤ ਦੀ ਅਣਹੋਂਦ ਵਿੱਚ ਲੜਕੀਆਂ ਵਿੱਚ ਸਕੂਲ ਛੱਡਣ ਦੀ ਦਰ ਬਹੁਤ ਜ਼ਿਆਦਾ ਹੈ, ਇਸ ਲਈ ਅਸੀਂ ਇਸ ਵਰਤਾਰੇ ਨੂੰ ਰੋਕਣ ਲਈ ਸੂਬੇ ਦੀ ਹਰੇਕ ਬੱਚੀ ਨੂੰ ਇਹ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ।
ਅਧਿਆਪਕਾਂ ਤੋਂ ਸਿਰਫ ਅਧਿਆਪਨ ਦੀ ਡਿਊਟੀ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਕਿਸੇ ਗੈਰ-ਅਧਿਆਪਨ ਕਾਰਜ ਲਈ ਨਹੀਂ ਵਰਤਿਆ ਜਾਵੇਗਾ।
ਉਨ੍ਹਾਂ ਨੇ ਡਿਜੀਟਲ ਸਿੱਖਿਆ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਸ ਦਾ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨਾ ਜ਼ਰੂਰੀ ਹੈ, ਜਿਸ ਕਾਰਨ ਦਿੱਲੀ ਸਰਕਾਰ ਦੀ ਤਰਜ਼ ‘ਤੇ ਨਵੇਂ ਅਧਿਆਪਨ ਹੁਨਰ ਹਾਸਲ ਕਰਨ ਲਈ ਆਕਸਫੋਰਡ, ਹਾਰਵਰਡ ਅਤੇ ਹੋਰ ਨਾਮਵਰ ਯੂਨੀਵਰਸਿਟੀਆਂ ਵਿੱਚ ਅਧਿਆਪਕਾਂ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ, “ਅਧਿਆਪਕ ਦਾ ਪੁੱਤਰ ਹੋਣ ਕਰਕੇ ਉਹ ਅਧਿਆਪਕਾਂ ਦੀਆਂ ਬੁਨਿਆਦੀ ਲੋੜਾਂ, ਸਮੱਸਿਆਵਾਂ ਤੇ ਹਾਲਤਾਂ ਤੋਂ ਭਲੀ ਭਾਂਤ- ਵਾਕਫ਼ ਹਨ।”