ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਚੁੱਕੇ ਗਏ ਸਵਾਲਾਂ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ..

652

 

ਪਠਾਨਕੋਟ

ਮੁੱਖ ਮੰਤਰੀ ਨੇ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਸਾਜ਼ਿਸ਼ ਘਾੜਿਆਂ ਤੇ ਇਸ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪਨਾਹ ਲਈ ਬੈਠੇ ਮੁਲਜ਼ਮਾਂ ਸਬੰਧੀ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਚੰਗਿਆਈਆਂ ਤੇ ਪ੍ਰਾਪਤੀਆਂ ਦੱਸਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਖਰਚੇ ਉਤੇ ਸਵਾਲ ਚੁੱਕਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਪਾਰਟੀ ਦੂਜੇ ਸੂਬਿਆਂ ਵਿੱਚ ਕੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ‘ਭਾਜਪਾ’ ਨੂੰ ਅਜਿਹੇ ਦੋਹਰੇ ਮਾਪਦੰਡਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦੂਜੇ ਸੂਬਿਆਂ ਵਿੱਚ ਆਪਣੀਆਂ ਪ੍ਰਾਪਤੀਆਂ ਗਿਣਾਉਣ ਦਾ ਪੂਰਾ ਹੱਕ ਹੈ ਤਾਂ ਕਿ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਜਪਾ ਵਿਚ ਸ਼ਾਮਲ ਹੋ ਕੇ ਦੁੱਧ ਧੋਤਾ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸ ਮੰਤਰੀ ਸੰੁਦਰ ਸ਼ਾਮ ਅਰੋੜਾ ਨੇ ਵੀ ਸੂਬੇ ਦੇ ਖਜ਼ਾਨੇ ਨੂੰ ਲੁੱਟ ਕੇ ਕੀਤੇ ਗੁਨਾਹਾਂ ਤੋਂ ਬਚਣ ਲਈ ਭਾਜਪਾ ਦਾ ਪੱਲਾ ਫੜਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੰਤਰੀ ਹੁਣ ਆਪਣੇ ਇਨ੍ਹਾਂ ਗੁਨਾਹਾਂ ਕਰਕੇ ਜੇਲ੍ਹ ਦੀਆਂ ਸਲਾਖਾ ਪਿੱਛੇ ਕੀਤੇ ਕੰਮਾਂ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਸ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਹੋਈ ਹੈ।

LEAVE A REPLY

Please enter your comment!
Please enter your name here