ਠੇਕਾ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਦਫ਼ਤਰ ਅੱਗੇ ਫੂਕਿਆ CM ਭਗਵੰਤ ਮਾਨ ਦਾ ਪੁਤਲਾ

335

 

  • ਸੰਘਰਸ਼ ਦੋਰਾਨ ਲਿਖਤੀ ਮੀਟਿੰਗਾਂ ਦੇ ਛੇੰ ਵਾਰ ਮੀਟਿੰਗਾਂ ਕਰਨ ਤੋਂ ਭੱਜਿਆ ਪੰਜਾਬ ਦਾ ਮੁੱਖ ਮੰਤਰੀ’ ਆਊਟਸੋਰਸਿੰਗ ਤੇ ਇਨਲਿਸਟਮੈੰਟ ਕਾਮਿਆਂ ਨੂੰ ਪੱਕਾ ਕਰੇ ਸਰਕਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ/ਖਰੜ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਹਾਕਮ ਸਿੰਘ ਧਨੇਠਾ, ਬਲਿਹਾਰ ਸਿੰਘ ਕਟਾਰੀਆ, ਮੇਜਰ ਸਿੰਘ ਜੰਗ ਸਿੰਘ ਕੇਸਰ ਸਿੰਘ ਦਵਿੰਦਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋੰ “ਮੋਰਚੇ” ਦੇ ਬੈਨਰ ਹੇਠ ਸੰਗਰੂਰ ਅਤੇ ਧੂਰੀ ਵਿਖੇ ਅਪ੍ਰੈਲ ਮਹੀਨੇ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸਾਂ ਉਪਰੰਤ ਪੰਜਾਬ ਸਰਕਾਰ ਵੱਲੋੰ ਮੋਰਚੇ ਦੇ ਆਗੂਆਂ ਨਾਲ਼ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਕੇ ਲਗਾਤਾਰ ਛੇਵੀਂ ਵਾਰ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਭਲਕੇ ਸਮੁੱਚੇ ਪੰਜਾਬ ਵਿੱਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ ਅਤੇ ਕੋਠੀਆਂ ਅੱਗੇ ਧਰਨੇ ਦੇਕੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਇਸੇ ਤਰ੍ਹਾਂ ਅੱਜ ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਦੇ ਦਫ਼ਤਰ ਬਾਹਰ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਭੇਜਿਆ।

ਆਗੂਆਂ ਨੇ ਕਿਹਾ ਮਜ਼ੂਦਾ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣਾਂ ਤੋਂ ਪਹਿਲਾਂ ਆਪਣੇ ਬਿਆਨਾਂ ਵਿੱਚ ਅਕਸਰ ਕਹਿੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਕਿਸੇ ਵੀ ਵਰਗ ਨੂੰ ਧਰਨੇ ਦੇਣ ਦੀ ਜਰੂਰਤ ਨਹੀਂ ਪਵੇਗੀ,ਕਿਸੇ ਦੀ ਵੀ ਪੱਗ ਅਤੇ ਚੁੰਨੀ ਨਹੀਂ ਲੱਥੇਗੀ ਅਤੇ ਸਭਨਾਂ ਵਰਗਾਂ ਦੇ ਮਸਲੇ ਗੱਲਬਾਤ/ਮੀਟਿੰਗਾਂ ਕਰਕੇ ਹੱਲ ਕੀਤੇ ਜਾਣਗੇ ਅਤੇ ਸਰਕਾਰ ਪਿੰਡਾਂ ਵਿੱਚੋਂ ਚੱਲੇਗੀ,ਪਰ ਅੱਜ ਸਭ ਕੁੱਝ ਮੁੱਖ ਮੰਤਰੀ ਦੇ ਬਿਆਨਾਂ ਤੋਂ ਬਿੱਲਕੁੱਲ ਉਲਟ ਹੋ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪੰਜਾਬ ਸਰਕਾਰ ਦੇ ਸਮੁੱਚੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਲਗਾਤਰ ਤਿੰਨ-ਤਿੰਨ ਵਾਰ ਮੰਗ/ਯਾਦ ਪੱਤਰ ਦੇਣ ਅਤੇ ਲਗਾਤਾਰ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨ ਕਰਨ ਉਪਰੰਤ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਠੇਕਾ ਮੁਲਾਜ਼ਮ ਆਗੂਆਂ ਨਾਲ਼ ਲਗਾਤਾਰ ਮੀਟਿੰਗਾਂ ਕਰਨ ਤੋਂ ਭੱਜ ਰਹੇ ਹਨ।

ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟ ਰਹੇ ਹਨ ਪਰ ਦੂਜੇ ਪਾਸੇ ਆਪ ਸਰਕਾਰ ਵੱਲੋੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਜਦੋਂ ਕਿ ਪਿਛਲੀਆਂ ਸਰਕਾਰਾਂ ਵੱਲੋੰ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਮਨਜ਼ੂਰਸ਼ੁਦਾ ਖ਼ਾਲੀ ਅਸਾਮੀਆਂ ਦੇ ਵਿਰੁੱਧ ਯੋਗਤਾ ਦੇ ਅਧਾਰ ਤੇ ਇੰਟਰਵਿਊ-ਮੈਡੀਕਲ ਫਿੱਟਨਸ ਅਤੇ ਪੁਲਿਸ ਵੈਰੀਫਿਕੇਸਨ ਆਦਿ ਕਰਕੇ ਕੀਤੀ ਗਈ ਸੀ।

ਪਰ ਅੱਜ ਇਹਨਾਂ ਉਕਤ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਦਿਲਾਸਾ ਦੇਣ ਦੀ ਬਿਜਾਏ ਪਿਛਲੀਆਂ ਸਰਕਾਰਾਂ ਵੱਲੋੰ ਗਲਤ ਪ੍ਰਣਾਲੀ ਰਾਹੀਂ ਭਰਤੀ ਕੀਤੇ ਮੁਲਾਜ਼ਮ ਅਤੇ ਦੂਸਰੀਆਂ ਪਾਰਟੀਆਂ ਦੇ ਬੰਦੇ ਕਹਿਕੇ ਜਲੀਲ ਕੀਤਾ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮ ਆਗੂਆਂ ਨਾਲ਼ ਮੀਟਿੰਗ ਤੱਕ ਨਹੀਂ ਕੀਤੀ ਜਾ ਰਹੀ,ਜਿਸ ਦੇ ਵਿਰੋਧ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਭਲਕੇ ਸਮੁੱਚੇ ਪੰਜਾਬ ਵਿੱਚ “ਮੋਰਚੇ” ਦੇ ਬੈਨਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਕੋਠੀਆਂ ਅੱਗੇ ਧਰਨੇ ਦੇਣ ਉਪਰੰਤ ਪੰਜਾਬ ਸਰਕਾਰ ਦੇ ਪੁਤਲੇ ਫੂਕਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਤਨਖ਼ਾਹ ਸਮੇਂ ਸਿਰ ਦਿੱਤੀ ਜਾਵੇ।

 

LEAVE A REPLY

Please enter your comment!
Please enter your name here