ਚੰਡੀਗੜ੍ਹ-
ਹਾਈਕੋਰਟ ਤੋਂ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਮਿਲੀ ਹੈ।
ਦਰਅਸਲ, 19 ਸਾਲ ਪੁਰਾਣੇ ਇਕ ਮਾਮਲੇ ਵਿਚ ਪਟਿਆਲਾ ਜੇਲ੍ਹ ਅੰਦਰ ਬੰਦ ਦਲੇਰ ਮਹਿੰਦੀ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ, ਜਲਦੀ ਹੀ ਦਲੇਰ ਮਹਿੰਦੀ ਜੇਲ੍ਹ ਤੋਂ ਬਾਹਰ ਆ ਜਾਣਗੇ।
ਖ਼ਬਰਾਂ ਦੀ ਮੰਨੀਏ ਤਾਂ, ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ’ਤੇ 2003 ਵਿੱਚ ਦਲੇਰ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਹੀ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਵਿੱਚ ਹੈ।
ਦਲੇਰ ਮਹਿੰਦੀ ਦਾ ਭਰਾ ਸ਼ਮਸ਼ੇਰ ਸਿੰਘ ਵੀ ਇਸ ਮਾਮਲੇ ਵਿੱਚ ਸਹਿ ਮੁਲਜ਼ਮ ਸੀ ਪਰ ਉਸ ਦੀ 2017 ਵਿੱਚ ਮੌਤ ਹੋ ਗਈ ਸੀ।