ਨਵੀਂ ਦਿੱਲੀ –
ਕਾਮੇਡੀ ਦੀ ਦੁਨੀਆ ਦੇ ਸਭ ਤੋਂ ਮਸ਼ਹੂਰ ਕਾਮੇਡੀਅਨ ਅਤੇ ਭਾਰਤ ਦੇ ਸਭ ਤੋਂ ਵਧੀਆ ਕਾਮੇਡੀਅਨਾਂ ਵਿੱਚੋਂ ਇੱਕ ਰਾਜੂ ਸ਼੍ਰੀਵਾਸਤਵ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ।
10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿਮ ਵਿੱਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਜ਼ਿੰਦਗੀ ਅਤੇ ਮੌਤ ਦੀ ਲੰਬੀ ਲੜਾਈ ਲੜਨ ਤੋਂ ਬਾਅਦ ਅੱਜ ਕਾਮੇਡੀਅਨ ਦਾ ਦੇਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਰਾਜੂ ਸ਼੍ਰੀਵਾਸਤਵ ਦੀ ਹਾਲਤ ਉਦੋਂ ਤੋਂ ਨਾਜ਼ੁਕ ਬਣੀ ਹੋਈ ਸੀ ਜਦੋਂ ਤੋਂ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਕਾਮੇਡੀਅਨ ਨੂੰ ਪਹਿਲਾਂ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਸੀ ਪਰ ਸਿਹਤ ‘ਚ ਕੋਈ ਸੁਧਾਰ ਨਾ ਹੋਣ ‘ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਭੇਜ ਦਿੱਤਾ ਗਿਆ।
ਤਮਾਮ ਕੋਸ਼ਿਸ਼ਾਂ ਤੋਂ ਬਾਅਦ ਵੀ ਡਾਕਟਰ ਰਾਜੂ ਸ੍ਰੀਵਾਸਤਵ ਨੂੰ ਨਹੀਂ ਬਚਾ ਸਕੇ ਅਤੇ ਸਾਰਿਆਂ ਨੂੰ ਹਸਾਉਣ ਵਾਲਾ ਕਾਮੇਡੀਅਨ ਸਾਰਿਆਂ ਨੂੰ ਰਲਾ ਕੇ ਇਸ ਦੁਨੀਆਂ ਤੋਂ ਸਦਾ ਲਈ ਰੁਖ਼ਸਤ ਹੋ ਗਿਆ।