ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਅੰਦਰ ਪੈ ਰਹੀ ਭਾਰੀ ਬਰਸਾਤ ਅਤੇ ਕਈ ਇਲਾਕਿਆਂ ਵਿਚ ਹੋਈ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾ ਦਿੱਤਾ ਹੈ। ਭਾਵੇਂਕਿ ਆਮ ਲੋਕਾਂ ਨੂੰ ਇਸ ਬਾਰਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ, ਪਰ ਇਸ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫੇਰ ਦਿੱਤਾ ਹੈ।
ਦੱਸ ਦਈਏ ਕਿ, ਪੰਜਾਬ ਦੇ ਅੰਦਰ ਪੈ ਰਹੀ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਣਕ ਦੀ ਫਸਲ ਖੇਤਾਂ ਵਿਚ ਪੂਰੀ ਤਰ੍ਹਾਂ ਵਿਛ ਗਈ ਹੈ ਤੇ ਮੱਕੀ, ਸਰ੍ਹੋਂ, ਹਰਾ ਚਾਰਾ, ਮੂੰਗਰਿਆਂ ਅਤੇ ਆਲੂਆਂ ਦੀ ਫਸਲ ਵੀ ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ।
ਕਿਸਾਨਾਂ ਨੇ ਦੱਸਿਆ ਕਿ, ਚੱਲੀਆਂ ਤੇਜ਼ ਹਵਾਵਾਂ ਕਾਰਣ ਖੇਤਾਂ ‘ਚ ਤਿਆਰ ਖੜੀਆਂ ਕਣਕ ਦੀਆਂ ਫ਼ਸਲਾਂ ਡਿੱਗ ਗਈਆਂ, ਜਿਸ ਨਾਲ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ। ਕਿਸਾਨਾਂ ਨੇ ਕਿਹਾ ਕਿ ਕਣਕ ਦਾ ਤੀਸਰਾ ਹਿੱਸਾ ਨੁਕਸਾਨਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਣਕ ਦਾ ਝਾੜ ਘਟਣ ਨਾਲ ਤੂੜੀ ਦਾ ਰੇਟ ਵੀ ਅਸਮਾਨੀ ਚੜ੍ਹ ਜਾਵੇਗਾ। ਕਿਸਾਨਾਂ ਨੇ ਇਸ ਨੁਕਸਾਨ ਦੀ ਪੂਰਤੀ ਲਈ ਕਿਸਾਨਾਂ ਵਲੋਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ ਨਾਲ ਜੁੜਨ ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)