ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ; ਸਰਕਾਰੀ ਸਕੂਲਾਂ ‘ਚ 14 ਨਵੰਬਰ ਨੂੰ ਕਰਵਾਏ ਜਾਣਗੇ ਆਹ ਮੁਕਾਬਲੇ

868

 

  • ਸਰਕਾਰੀ ਸਕੂਲਾਂ ਵਿਚ ਬਾਲ ਦਿਵਸ (14 ਨਵੰਬਰ) ਨੂੰ ਕਰਵਾਏ ਜਾਣਗੇ ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲਿਆਂ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 14 ਨਵੰਬਰ 2022 ਨੂੰ ਬਾਲ ਦਿਵਸ ਦੇ ਮੌਕੇ ’ਤੇ ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੀ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦਿਨ ਸਕੂਲਾਂ ਵਿੱਚ ਵਿਦਿਆਰਥੀ ਬਿਨਾਂ ਬਸਤਿਆਂ ਤੋਂ ਪਹੁੰਚਣਗੇ ਅਤੇ ਸਕੂਲਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਇਸ ਸੰਬੰਧੀ ਵਿਭਾਗ ਵੱਲੋਂ ਸਵੇਰੇ 9 ਵਜੇ ਤੋਂ ਸਕੂਲਾਂ ਦੇ ਸਮੇਂ ਅਨੁਸਾਰ ਵਿਸਤਾਰ ਵਿੱਚ ਸ਼ਡਿਊਲ ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਪ੍ਰਾਇਮਰੀ ਜਮਾਤਾਂ ਲਈ ਭਾਸ਼ਣ, ਸੁੰਦਰ ਲਿਖਾਈ, ਕਵਿਤਾ ਗਾਇਨ, ਅਤੇ ਪੰਜਾਬੀ ਪੜ੍ਹਣ ਮੁਕਾਬਲੇ ਕਰਵਾਏ ਜਾਣਗੇ।

ਅਪਰ ਪ੍ਰਾਇਮਰੀ ਜਮਾਤਾਂ ਲਈ ਪ੍ਰਾਇਮਰੀ ਵਾਲੇ ਮੁਕਾਬਲੇ ਤਾਂ ਹੋਣਗੇ ਹੀ ਨਾਲ ਹੀ ਪੰਜਾਬੀ ਬੋਲੀ ਸੰਬੰਧੀ ਨਾਹਰੇ ਲਿਖਣ ਦੇ ਮੁਕਾਬਲੇ, ਗੁਆਚ ਰਹੇ ਠੇਠ ਪੰਜਾਬੀ ਸ਼ਬਦਾਂ ਦੇ ਅਰਥ ਦੱਸਣ ਦੇ ਮੁਕਾਬਲੇ, ਪੰਜਾਬੀ, ਭਾਸ਼ਾ ਸਾਹਿਤ ਅਤੇ ਸੱਭਿਆਚਾਰ ਬਾਰੇ ਆਮ ਗਿਆਨ, ਪੰਜਾਬੀ ਵਿੱਚ ਬੁਝਾਰਤਾਂ ਬੁੱਝਣ, ਪੰਜਾਬੀ ਅਖਾਣ ਅਤੇ ਮੁਹਾਵਰਿਆਂ ਦੇ ਮੁਕਾਬਲੇ, ਪੰਜਾਬੀ ਵਿੱਚ ਕੈਲੀਗ੍ਰਾਫ਼ੀ ਦੇ ਮੁਕਾਬਲੇ, ਪੰਜਾਬੀ ਲੇਖ ਮੁਕਾਬਲੇ ਅਤੇ ਅੱਜ ਦੇ ਸ਼ਬਦ ਵਿੱਚੋਂ ਮੁਕਾਬਲੇ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵੀ ਉਹਨਾਂ ਦੀ ਉਮਰ ਅਨੁਸਾਰ ਵਿਸ਼ੇਸ਼ ਮੁਕਾਬਲੇ ਕਰਵਾਏ ਜਾਣਗੇ।

 

LEAVE A REPLY

Please enter your comment!
Please enter your name here