ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਇਸ ਸਕੂਲ ਨੂੰ ਨਵੇਂ ਹੁਕਮ ਜਾਰੀ

597

 

  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ‘ਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ

ਚੰਡੀਗੜ੍ਹ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਥੇ ਇਹ ਦੱਸਣਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦਾ 15 ਸਤੰਬਰ 2022 ਨੂੰ ਇਸ ਸਕੂਲ ਦਾ ਦੌਰਾ ਕੀਤਾ ਸੀ।

ਇਸ ਸਕੂਲ ਵਿੱਚ 2500 ਦੇ ਕਰੀਬ ਵਿਦਿਆਰਥੀਆਂ ਪੜ੍ਹਦੇ ਸਨ ਜਿਨ੍ਹਾਂ ਵਿੱਚੋਂ ਅੱਧੇ ਬੱਚਿਆਂ ਨੂੰ ਖੁੱਲ੍ਹੇ ਅਸਮਾਨ ਥੱਲੇ ਬੈਠ ਕੇ ਪੜ੍ਹਨ ਲਈ ਮਜਬੂਰ ਸਨ ਜਿਸ ਤੇ ਬੈਂਸ ਨੇ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ।

ਸਕੂਲ ਸਿੱਖਿਆ ਮੰਤਰੀ ਨੇ ਜਲਦ ਇਸ ਸਮੱਸਿਆਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ ਸਨ ਅਤੇ ਲੋੜੀਂਦੇ ਕਮਰਿਆਂ ਦੀ ਉਸਾਰੀ ਜਲਦ ਕਰਨ ਦੇ ਹੁਕਮ ਜਾਰੀ ਕੀਤੇ ਸਨ।

 

LEAVE A REPLY

Please enter your comment!
Please enter your name here