ਫਗਵਾੜਾ
ਪੰਜਾਬ ਦੇ ਅੰਦਰ ਇੱਕ ਵਾਰ ਫਿਰ ਬੇਅਬਦੀ ਦੀ ਘਟਨਾ ਵਾਪਰੀ ਹੈ। ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿਥੇ ਸਰਕਾਰੀ ਹਸਪਤਾਲ ਦੀ ਇਮਾਰਨ ਲਾਗਿਓਂ ਸ੍ਰੀ ਗੁਟਕਾ ਸਾਹਿਬ ਦੇ ਪਾਵਨ ਸਰੂਪ ਦੇ ਅੰਗ ਖਿਲਰੇ ਹੋਏ ਪਾਏ ਗਏ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਬੇਅਦਬੀ ਦੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਵੀ ਹੋਸ਼ ਉੱਡ ਗਏ ਅਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸੁਖਦੇਵ ਸਿੰਘ ਅਤੇ ਹੋਰ ਵੀ ਮੌਕੇ ‘ਤੇ ਪਹੁੰਚ ਗਏ।
ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਇਸ ਨੂੰ ਇੱਕ ਸਾਜ਼ਿਸ਼ ਕਰਾਰ ਦਿੰਦਿਆਂ ਇਸ ਦੀ ਨਿਖੇਧੀ ਕੀਤੀ। ਸਿੱਖ ਜਥੇਬੰਦੀਆਂ ਨੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ।