ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸਭਰਾਵਾਂ ਵਿਖੇ ਜ਼ਮੀਨ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੇ ਵਿਚ ਦੋ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂਕਿ ਦੋ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਪੀੜਤ ਪਰਿਵਾਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, 15/20 ਹਥਿਆਰਬੰਦ ਵਿਅਕਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਲਈ ਆਏ ਸਨ।
ਜਿਨ੍ਹਾਂ ’ਚੋਂ ਇਕ ਸੇਵਾਮੁਕਤ ਫੌਜੀ ਵੀ ਹੈ ਅਤੇ ਆਉਂਦੇ ਹੀ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ 2 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੂਜੇ ਪਾਸੇ, ਇਸ ਘਟਨਾ ਦੇ ਸਬੰਧ ਵਿਚ ਪੁਲਿਸ ਦੇ ਵਲੋਂ ਪੀੜ੍ਹਤ ਪਰਿਵਾਰ ਦੇ ਬਿਆਨਾਂ ਨੂੰ ਕਲਮਬੰਦ ਕੀਤਾ ਜਾ ਰਿਹਾ ਹੈ। PJ