ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਦੇ ਵਿੱਚ ਕਾਮਯਾਬ ਹੋ ਰਹੀ ਹੈ, ਉਥੇ ਹੀ ਇਸ ਸਰਕਾਰ ਦੇ ਵਲੋਂ ਤਤਕਾਲੀ ਸਰਕਾਰਾਂ ਦੇ ਮੰਤਰੀਆਂ ਨੂੰ ਵੀ ਜੇਲ੍ਹਾਂ ਦੇ ਅੰਦਰ ਸੁੱਟਿਆ ਜਾ ਰਿਹਾ ਹੈ, ਜਿਨ੍ਹਾਂ ਨੇ ਆਪਣੇ ਮੰਤਰੀ ਅਹੁਦੇ ਦਾ ਗਲਤ ਇਸਤੇਮਾਲ ਕਰਕੇ, ਕਰੋੜਾਂ ਰੁਪਏ ਕਮਾਏ।
ਇਸ ਵੇਲੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ ਦੇ ਅੰਦਰ ਕਰੋੜਾਂ ਰੁਪਏ ਦਾ ਘਪਲਾ ਕਰਨ ਦੇ ਦੋਸ਼ਾਂ ਤਹਿਤ ਬੰਦ ਹਨ, ਜਦੋਂਕਿ ਜੇਲ੍ਹ ਦੀ ਸੈਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕਰ ਆਏ ਹਨ।
ਹੁਣ ਪੰਜਾਬ ਸਰਕਾਰ ਦੀ ਰਿਡਾਰ ਤੇ ਖੇਤੀਬਾੜੀ ਵਿਭਾਗ ਦੇ ਨਾਲ ਸਬੰਧਤ ਤਤਕਾਲੀ ਮੰਤਰੀ, ਅਧਿਕਾਰੀਆਂ ਤੇ ਕਰਮਚਾਰੀ ਹਨ, ਜਿਨ੍ਹਾਂ ਨੇ ਕਥਿਤ ਤੌਰ ਤੇ ਕਰੋੜਾਂ ਰੁਪਏ ਦਾ ਘਪਲਾ ਕਰਕੇ ਘਰ ਭਰੇ ਹਨ।
ਦਰਅਸਲ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹੁਰਾਂ ਨੇ ਖੁਲਾਸਾ ਕਰਦਿਆਂ ਹੋਇਆ ਕਿਹਾ ਹੈ ਕਿ, ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲਿਆ ਹੀ ਨਹੀਂ।
ਉਨ੍ਹਾਂ ਕਿਹਾ ਕਿ, ਕਈ ਕਿਸਾਨ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਲੈਣ ‘ਚ ਅਸਫਲ ਰਹੇ ਅਤੇ 150 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ।
ਇਸ ਘਪਲੇ ਦੀ ਸਾਰੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਗਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।