ਚੰਡੀਗੜ੍ਹ-
ਪੰਜਾਬ ਸਰਕਾਰ ਨੂੰ ਹਾਈਕੋਰਟ ਦੇ ਵਲੋਂ ਵੱਡਾ ਝਟਕਾ ਦਿੰਦਿਆਂ ਹੋਇਆ 1 ਅਕਤੂਬਰ ਤੋਂ ਸੂਬੇ ਵਿਚ ਸ਼ੁਰੂ ਹੋਣ ਵਾਲੀ ਘਰ ਘਰ ਆਟਾ ਵੰਡਣ ਦੀ ਯੋਜਨਾ ਉਤੇ ਰੋਕ ਲਗਾ ਦਿੱਤੀ ਹੈ।
ਪੰਜਾਬ ਕੈਬਨਿਟ ਵੱਲੋਂ 3 ਮਈ ਨੂੰ ਇਸ ਯੋਜਨਾ ਨੂੰ ਹਰੀ ਝੰਡੀ ਦਿੱਤੀ ਗਈ ਸੀ। ਮਾਰਕਫੈੱਡ ਨੂੰ ਇਸ ਯੋਜਨਾ ਲਈ ਨੋਡਲ ਏਜੰਸੀ ਬਣਾਇਆ ਗਿਆ ਸੀ ਅਤੇ ਹੋਮ ਡਲਿਵਰੀ ਲਈ ਟੈਂਡਰ ਆਦਿ ਦਾ ਕੰਮ ਚੱਲ ਰਿਹਾ ਸੀ।
ਐੱਨ.ਐੱਫ.ਐੱਸ.ਏ .ਡਿੱਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਉਸ ਮਗਰੋਂ ਡਿੱਪੂ ਹੋਲਡਰ ਫੈਡਰੇਸ਼ਨ ਅਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਆਦਿ ਨੇ ਵੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਜਸਟਿਸ ਵਿਕਾਸ ਸੂਰੀ ਨੇ ਰਿੱਟ ਪਟੀਸ਼ਨ ਸੀਡਬਲਿਊਪੀ 18912 ਆਫ 2022 ’ਤੇ ਸੁਣਵਾਈ ਕਰਦਿਆਂ ਇਹ ਨਿਰਦੇਸ਼ ਜਾਰੀ ਕੀਤੇ ਹਨ। news-18