ਚੰਡੀਗੜ੍ਹ :
ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦ ਹੀ ਗਾਰਡ ਖੜ੍ਹੇ ਦੇਖੋਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਕੈਂਪਸ ਮੈਨੇਜਰ ਹੋਣਗੇ ਤੇ ਸਾਫ਼-ਸਫ਼ਾਈ ਲਈ 50,000/- ਮਹੀਨਾ ਗ੍ਰਾਂਟ ਦਿੱਤੀ ਜਾਵੇਗੀ।
Soon you will see guards standing outside Govt. Schools in Punjab, all Sr. sec. Schools will have Campus Managers & up to Rs. 50,000/- per month grant to schools for sanitation & Cleanliness.#MissionEducation to make India 🇮🇳 No. 1. pic.twitter.com/QQf07DpZLa
— Harjot Singh Bains (@harjotbains) September 27, 2022
ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਕੂਲਾਂ ‘ਚ ਕੁਝ ਸੁਧਾਰ ਜ਼ਰੂਰ ਹੋਵੇਗਾ। ਹਰਜੋਤ ਬੈਂਸ ਦੇ ਇਸ ਐਲਾਨ ਤੋਂ ਬਾਅਦ ਦਿੱਲੀ ਦੇ ਸਿੱਖਿਆ ਮੰਤਰੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਧਾਈ ਦਿੱਤੀ।
ਉਨ੍ਹਾਂ ਟਵੀਟ ਰਾਹੀਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਹੁਤ-ਬਹੁਤ ਮੁਬਾਰਕਾਂ।