ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਕੁੱਝ ਜਿਲ੍ਹਿਆਂ ਵਿਚ ਅਗਲੇ ਕੁੱਝ ਹੀ ਘੰਟਿਆਂ ਦੌਰਾਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਇਸ ਬਾਰੇ ਖ਼ਾਸ ਅਲਰਟ ਕੁੱਝ ਹੀ ਸਮਾਂ ਪਹਿਲੋਂ ਜਾਰੀ ਕੀਤੇ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਦੀ ਮੰਨੀਏ ਤਾਂ, ਤਰਨਤਾਰਨ, ਖਡੂਰ ਸਾਹਿਬ, ਕਪੂਰਥਲਾ, ਜਲੰਧਰ-2, ਹੁਸਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿਚ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਨਾਲ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਲੁਧਿਆਣਾ, ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂ ਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਆਦਿ ਵਿਚ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਨਾਲ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ, ਅਗਲੇ ਕੁੱਝ ਘੰਟਿਆਂ ਦੌਰਾਨ ਹੀ ਸੂਬੇ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।