ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇੱਕ ਵਾਰ ਫਿਰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਪੰਜਾਬ ਸਰਕਾਰ ਦੀ ਘਰ ਘਰ ਆਟਾ ਵੰਡਣ ਵਾਲੀ ਸਕੀਮ ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ, ਆਟਾ ਵੰਡਣ ਵਾਲੀ ਸਕੀਮ ਖਿਲਾਫ਼ ਐੱਨ.ਐੱਫ.ਐੱਸ.ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ 355 ਵਲੋਂ ਪਟੀਸ਼ਨ ਪਾਈ ਗਈ ਸੀ।
ਜਿਸ ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਦੇ ਡਬਲ ਬੈਂਚ ਦੇ ਜੱਜਾਂ ਨੇ ਸੂਬਾ ਸਰਕਾਰ ਨੂੰ ਝਟਕਾ ਦਿੰਦਿਆਂ ਉਕਤ ਸਕੀਮ ਤੇ ਰੋਕ ਲਗਾ ਦਿੱਤੀ।
ਦੱਸ ਦਈਏ ਕਿ, ਸਰਕਾਰ ਦੇ ਵਲੋਂ ਇੱਕ ਅਕਤੂਬਰ ਤੋਂ ਘਰ ਘਰ ਆਟਾ ਵੰਡਣ ਵਾਲੀ ਸਕੀਮ ਦੀ ਸ਼ੁਰੂਆਤ ਕੀਤੀ ਸੀ।
ਪਰ ਸਕੀਮ ਦੇ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਹਾਈਕੋਰਟ ਨੇ ਉਕਤ ਸਕੀਮ ਤੇ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।