ਪੰਜਾਬ ਨੈੱਟਵਰਕ, ਜਲੰਧਰ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਲੰਧਰ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ‘ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਆਪਣੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਮੁੱਖ ਮੰਤਰੀ ਮਾਨ ਵਲੋਂ 30 ਅਗਸਤ ਯਾਨੀਕਿ ਅੱਜ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸ਼ਾਨਦਾਰ ਤੇ ਯਾਦਗਾਰੀ ਦਿਨ ਹੈ ਕਿਉਂਕਿ ਉਨ੍ਹਾਂ ਦੇ ਜਵਾਨੀ ਦੇ ਦਿਨਾਂ ਦੀਆਂ ਯਾਦਾਂ ਤਰੋ-ਤਾਜ਼ਾ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਹੀ ਇੱਕ ਅਜਿਹਾ ਜ਼ਰੀਆ ਹਨ, ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਇਆ ਜਾ ਸਕਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਮੱਲਾਂ ਮਾਰਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।