ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਨਿਜੀ ਚੈਨਲ ਦੇ ਨਾਲ ਗੱਲਬਾਤ ਦੌਰਾਨ ਕਿਹਾ ਕਿ, ਸਾਡੀ ਸਰਕਾਰ ਬਹੁਤ ਜਲਦ ਅਧਿਆਪਕਾਂ ਦੀ ਬਦਲੀ ਨੀਤੀ ਨੂੰ ਲੈ ਕੇ ਸੁਧਾਰ ਕਰਨ ਜਾ ਰਹੀ ਹੈ ਅਤੇ ਅਧਿਆਪਕਾਂ ਦੀ ਬਦਲੀ ਨੀਤੀ ਵਿਚ ਸੁਧਾਰ ਕਰਕੇ, ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ, ਸਾਡੀ ਸਰਕਾਰ ਬਹੁਤ ਤੇਜ਼ੀ ਦੇ ਨਾਲ ਬਦਲੀਆਂ ਦੇ ਮਾਮਲੇ ਵਿੱਚ ਕੰਮ ਕਰ ਰਹੀ ਹੈ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ, ਅਸੀਂ ਬਦਲੀ ਨੀਤੀ ਵਿੱਚ ਸੁਧਾਰ ਕਰ ਰਹੇ ਹਾਂ।
ਹਰਜੋਤ ਬੈਂਸ ਨੇ ਕਿਹਾ ਕਿ, ਜਿਹੜੇ ਵੀ ਅਧਿਆਪਕ ਆਪਣੇ ਘਰ ਤੋਂ ਕਰੀਬ 200 ਕਿਲੋਮੀਟਰ ਦੂਰ ਪੜ੍ਹਾ ਰਹੇ ਹਨ, ਉਨ੍ਹਾਂ ਨੂੰ ਨਜ਼ਦੀਕੀ ਸਕੂਲਾਂ ਵਿੱਚ ਪਾਲਸੀ ਦੇ ਤਹਿਤ ਲਾਇਆ ਜਾਵੇਗਾ।
ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ, ਅਧਿਆਪਕਾਂ ਦੀਆਂ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਸਿੱਖਿਆ ਵਿਚ ਸੁਧਾਰ ਕਰਨ ਲਈ ਅਹਿਮ ਕਦਮ ਸਾਡੀ ਸਰਕਾਰ ਵਲੋਂ ਚੁੱਕੇ ਜਾਣਗੇ।