ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕੱਲ੍ਹ ਹੋਵੇਗੀ ‘ਇੰਸਪਾਇਰ ਮੀਟ‘

1010

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 3 ਸਤੰਬਰ ਨੂੰ ‘ਇੰਸਪਾਇਰ ਮੀਟ‘ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਜਗੁਜਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ‘ਇੰਸਪਾਇਰ ਮੀਟ‘ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਹਨਾਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਮਾਪਿਆਂ ਨੂੰ ਵਿਸੇਸ ਤੌਰ ‘ਤੇ ਸੱਦਾ ਦੇਣ ਤੋਂ ਇਲਾਵਾ ਸਹਿ-ਵਿਦਿਅਕ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਗਤੀਵਿਧੀਆਂ ਵੱਲ ਵੀ ਵਿਸੇਸ ਧਿਆਨ ਦੇਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਮੈਂ ਵੱਖ-ਵੱਖ ਸਕੂਲਾਂ ਵਿੱਚ ‘ਇੰਸਪਾਇਰ ਮੀਟ‘ ਪ੍ਰੋਗਰਾਮ ਵਿੱਚ ਵੀ ਸਾਮਲ ਹੋਵਾਂਗਾ। ਉਨਾਂ ਨੇ ਸੂਬੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਉਸਾਰੂ ਯਤਨਾਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਹਨਾਂ ਆਪਣੇ ਪਿਛਲੇ ਦਿਨਾਂ ਦੀ ਸਕੂਲ ਦੌਰਿਆਂ ਦੇ ਤਜ਼ਰਬਿਆਂ ਦੇ ਅਧਾਰ ’ਤੇ ਬੋਲਦਿਆਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਵਿੱਚ ਬਹੁਤ ਹੁਨਰ ਹੈ, ਜਿਸ ਨੂੰ ਤਰਾਸ਼ਣ ਅਤੇ ਸਹੀ ਰਸਤਾ ਦਿਖਾਉਣ ਦੀ ਲੋੜ ਹੈ।

ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣਾ ਹੈ।

ਇਸ ਉਦੇਸ਼ ਲਈ ਕਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਕੁਮਾਰ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ।

 

LEAVE A REPLY

Please enter your comment!
Please enter your name here