ਨਵੀਂ ਦਿੱਲੀ-
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਲਈ ਚੰਗੀ ਅਤੇ ਰਾਹਤ ਵਾਲੀ ਖ਼ਬਰ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ।
ਜਿਸ ਵਿੱਚ ਅੱਜ ਵੀ ਕੋਈ ਬਦਲਾਅ ਨਹੀਂ ਆਇਆ। ਇਸ ਤਰ੍ਹਾਂ ਅੱਜ ਲਗਾਤਾਰ 367ਵਾਂ ਦਿਨ ਹੈ ਜਦੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਫਿਲਹਾਲ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉਥੇ ਹੀ ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।
ਜਦਕਿ ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਦੂਜੇ ਪਾਸੇ ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਰਾਜਸਥਾਨ ਦੇ ਗੰਗਾਨਗਰ ਅਤੇ ਹਨੂੰਮਾਨਗੜ੍ਹ ਜ਼ਿਲ੍ਹਿਆਂ ਵਿੱਚ ਸਭ ਤੋਂ ਮਹਿੰਗਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਗੰਗਾਨਗਰ ‘ਚ ਪੈਟਰੋਲ ਦੀ ਕੀਮਤ 113.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 98.24 ਰੁਪਏ ਪ੍ਰਤੀ ਲੀਟਰ ਹੈ।
ਜਦਕਿ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ 112.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.39 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪੋਰਟ ਬਲੇਅਰ ਵਿੱਚ ਸਭ ਤੋਂ ਸਸਤਾ ਪੈਟਰੋਲ-ਡੀਜ਼ਲ ਵਿਕ ਰਿਹਾ ਹੈ। ਜਿੱਥੇ ਪੈਟਰੋਲ ਦੀ ਕੀਮਤ 84.10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 79.74 ਰੁਪਏ ਪ੍ਰਤੀ ਲੀਟਰ ਹੈ।