ਅਹਿਮ ਖ਼ਬਰ: ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਲਈ ਵੱਡਾ ਐਲਾਨ, ਅਧਿਆਪਕ ‘ਤੇ ਬੱਚੇ ਕਰ’ਤੇ ਖੁਸ਼

37763

 

  • ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਲਈ ਜਾਰੀ ਕੀਤੀ ਕਰੋੜਾਂ ਦੀ ਗਰਾਂਟ
  • ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ ਖਰਚ ਕੀਤੇ ਜਾਣਗੇ 45.66 ਕਰੋੜ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲਾਂ ਵਿੱਚ ਖਰਾਬ ਹੋ ਚੁੱਕੇ ਸਾਜੋ-ਸਮਾਨ ਦੀ ਥਾਂ ‘ਤੇ ਨਵੇਂ ਦੀ ਖਰੀਦ ਕੀਤੀ ਜਾਣੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਡਾਂ ਦਾ ਸਾਜੋ-ਸਾਮਨ, ਪ੍ਰਯੋਗਸ਼ਾਲਾ ਦੇ ਉਪਕਰਨ ਅਤੇ ਲੋੜੀਂਦੀ ਟੀਚਿੰਗ ਸਹਾਇਕ ਸਮੱਗਰੀ ਦੀ ਖਰੀਦ ਕੀਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਇਸ ਰਾਸ਼ੀ ਦੀ ਵਰਤੋਂ ਬੁਨਿਆਦੀ ਢਾਂਚੇ ਜਿਹਨਾਂ ਵਿੱਚ ਕਲਾਸ ਰੂਮ, ਲਾਇਬਰੇਰੀ, ਲੈਬ, ਪਖਾਨੇ ਅਤੇ ਹੋਰ ਦੀ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੈ।

ਬੈਂਸ ਨੇ ਦੱਸਿਆ ਕਿ ਹਰੇਕ ਸਕੂਲ ਲਈ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਪ੍ਰਾਪਤ ਰਾਸ਼ੀ ਵਿੱਚੋਂ 10 ਫ਼ੀਸਦੀ ਰਾਸ਼ੀ ਸਵੱਛਤਾ ਐਕਸ਼ਨ ਪਲਾਨ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਖਰਚ ਕਰਨਗੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਹੀ ਮਾਇਨਿਆਂ ਵਿੱਚ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ।

12 COMMENTS

  1. ਕੀ ਪਤਾ, ਪੈਸੇ ਸਕੂਲਾਂ ਤੱਕ ਆਉਣਗੇ ਕਿ ਨਾ
    ਜੇ ਆ ਵੀ ਗਏ , ਤਾਂ ਮੈਨੂੰ ਨੀ। ਲੱਗਦਾ ਵੀ ਪੈਸੇ ਸਾਰੇ ਖਰਚੇ ਜਾਣਗੇ

  2. ਕੀ ਪਤਾ, ਪੈਸੇ ਸਕੂਲਾਂ ਤੱਕ ਆਉਣਗੇ ਕਿ ਨਾ
    ਜੇ ਆ ਵੀ ਗਏ , ਤਾਂ ਮੈਨੂੰ ਨੀ। ਲੱਗਦਾ ਵੀ ਪੈਸੇ ਸਾਰੇ ਖਰਚੇ ਜਾਣਗੇ

  3. Grant check v kr lya kro ki kithe te kinni laggi a material ki lgga e baki sbb jandde ne education department d food chain nu

  4. Good Action
    I request to you Sir please think about Computer Faculties. We are below the grade Of Class 4 now and overloaded by the work in schools. We are very much harassed by the previous governments. Our last hope is AAP govt. Please please give us our deserving benefits. Or merge us into Education Department with freezing the salary. But pls don’t delay much more. We are already late by 17 years.
    Thanks

  5. ਮੰਤਰੀ ਜੀ ਸਕੂਲਾਂ ਵਿਚ ਟੀਚਰ ਪੂਰੇ ਕਰੋ ਮੇਰੇ ਪਿੰਡ ਦੇ ਸਰਕਾਰੀ ਹਾਈ ਸਕੂਲ ਵਿੱਚ ਸਿਰਫ ਦੋ ਟੀਚਰ ਨੇ ਪਿੰਡ ਮੁੱਲਾਂਪੁਰ ਕਲਾਂ ਜਿਲ੍ਹਾ ਫਤਿਹਗੜ੍ਹ ਸਾਹਿਬ ਬਲਾਕ ਸਰਹਿੰਦ। ਐਨਾ ਬੁਰਾ ਹਾਲ ਤਾਂ ਅੱਜ ਤੱਕ ਨੀ ਹੋਇਆ ਜਿਨਾਂ ਹੁਣ ਆ ਸਕੂਲਾਂ ਦਾ

  6. Sir .sab to pehla ta ehna schools ch teachers aune chahide ne fer holi holi sab thik hoe ga pinda de school da ..ik gal hor P.S.E.B.Mohali de apne poore punjab ch 11adrash school chal rahe ne ohna schools nu Punjab govt apne hath ch lwe te ohna nu hor vadia tareeke nal chalaya jawe.

LEAVE A REPLY

Please enter your comment!
Please enter your name here