ਦਲਜੀਤ ਕੌਰ, ਚੰਡੀਗੜ੍ਹ
ਕੋਰੋਨਾ ਕਾਰਨ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਵੀ ਬਾਇਓਮੈਟ੍ਰਿਕ ਸਿਸਟਮ ਰਾਹੀਂ ਹਾਜ਼ਰੀ ਲਗਾਉਣ ਦਾ ਕੰਮ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਸੂਬੇ ਦੀ ਸਰਕਾਰ ਵਲੋਂ ਕੋਰੋਨਾ ਦੇ ਕੇਸ ਘਟਣ ਮਗਰੋਂ 1 ਜੂਨ 2023 ਤੋਂ ਦੁਬਾਰਾ ਇਹ ਸਿਸਟਮ ਚਾਲੂ ਕਰ ਦਿੱਤਾ ਗਿਆ ਹੈ। ਕਿਉਂਕਿ ਕੋਰੋਨਾ ਦੇ ਕੇਸ ਸੂਬੇ ਦੇ ਅੰਦਰ ਨਾ-ਮਾਤਰ ਰਹਿ ਗਏ ਹਨ।
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਪੰਜਾਬ ਵੱਲੋਂ ਤਕਨੀਕੀ ਸਿੱਖਿਆ ਸੰਸਥਾਵਾਂ/ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਸਮੂਹ ਪ੍ਰਿੰਸੀਪਲ/ਮੁੱਖੀ/ਇੰਚਾਰਜਾਂ ਨੂੰ ਇੱਕ ਪੱਤਰ ਰਾਹੀਂ ਅਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਬਾਇਓਮੈਟ੍ਰਿਕ ਸਿਸਟਮ ਜਿਹੜਾ ਕਿ ਕੋਵਿਡ ਕਾਰਨ ਬੰਦ ਕਰ ਦਿੱਤਾ ਗਿਆ ਸੀ, ਉਸਨੂੰ ਮਿਤੀ 1 ਜੂਨ, 2023 ਤੋਂ ਦੁਬਾਰਾ ਚਾਲੂ ਕੀਤਾ ਜਾਵੇ। ਇਨ੍ਹਾਂ ਹੁਕਮਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)