ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੀ 6 ਫ਼ੀਸਦੀ ਬਕਾਇਆ ਕਿਸ਼ਤ ਦੀ ਅਦਾਇਗੀ ਕਰਨ ਬਾਰੇ ਪੱਤਰ ਜਾਰੀ ਕੀਤਾ ਹੈ।
ਹੇਠਾਂ ਪੜ੍ਹੋ ਪੱਤਰ
ਦੱਸਣਾ ਬਣਦਾ ਹੈ ਕਿ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।