ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।
29 ਅਕਤੂਬਰ 2022 ਅਤੇ 30 ਅਕਤੂਬਰ 2022 ਨੂੰ ਲਈ ਜਾ ਰਹੀ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਬਾਰੇ ਬੋਰਡ ਦੇ ਵਲੋਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਬੋਰਡ ਵਲੋਂ ਜਾਰੀ ਪ੍ਰੈਸ ਬਿਆਨ ਦੇ ਮੁਤਾਬਿਕ, 21 ਅਕਤੂਬਰ 2022 ਨੂੰ ਰੋਲ ਨੰਬਰ ਜਾਰੀ ਕਰ ਦਿੱਤੇ ਜਾਣਗੇ। ਪ੍ਰੀਖਿਆ ਬਾਰੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਹਾਸਲ ਕੀਤੀ ਜਾ ਸਕਦੀ ਹੈ।