ਚੰਡੀਗੜ੍ਹ
ਮੌਸਮ ਵਿਭਾਗ ਨੇ ਸੂਬੇ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ 17 ਜ਼ਿਲ੍ਹਿਆਂ ਲਈ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਜਾਵੇਗੀ।
ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 9 ਅਤੇ 10 ਨਵੰਬਰ ਨੂੰ ਮੌਸਮ ਕਰਵਟ ਲਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ’ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਵੱਡੀ ਖ਼ਬਰ: ਪੰਜਾਬ ਦੇ ਕੱਚੇ ਮੁਲਾਜ਼ਮਾਂ ਵਲੋਂ ਸਟੇਟ ਹਾਈਵੇ ਜਾਮ ਕਰਨ ਦੀ ਚੇਤਾਵਨੀ!!
ਮੌਸਮ ਵਿਭਾਗ ਅਨੁਸਾਰ ਨਵੰਬਰ ਦੇ ਸ਼ੁਰੂ ਵਿਚ ਹੀ ਠੰਢ ਸ਼ੁਰੂ ਹੋ ਜਾਂਦੀ ਹੈ। ਹਾਲਾਂਕਿ ਇਸ ਵਾਰ ਅਜਿਹਾ ਨਹੀਂ ਹੋਇਆ ਹੈ।
ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਜੇ ਪਿਛਲੇ 10 ਸਾਲਾਂ ਦੇ ਰਿਕਾਰਡ ’ਤੇ ਨਜ਼ਰ ਮਾਰੀਏ ਤਾਂ ਨਵੰਬਰ ਦੇ ਪਹਿਲੇ ਹਫਤੇ ਘੱਟੋ-ਘੱਟ ਤਾਪਮਾਨ 10 ਤੋਂ 12 ਡਿਗਰੀ ਤਕ ਪਹੁੰਚ ਜਾਂਦਾ ਸੀ।
ਪਰ ਇਸ ਵਾਰ ਘੱਟੋ-ਘੱਟ ਤਾਪਮਾਨ ਅਜੇ ਵੀ 16 ਅਤੇ 17 ਡਿਗਰੀ ਦਰਜ ਕੀਤਾ ਜਾ ਰਿਹਾ ਹੈ।