ਚੰਡੀਗੜ੍ਹ-
ਕਿਸਾਨ ਆਗੂ ਜਗਜੀਤ ਸਿੰਘ ਹੁਰਾਂ ਨੁੰ ਰਾਸ਼ਟਰੀ ਮਾਰਗ ਜਾਮ ਕਰਨ ਦੇ ਦੋਸ਼ਾਂ ਤਹਿਤ ਕਰਨਾਟਕ ਪੁਲਿਸ ਦੇ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਖ਼ਬਰਾਂ ਦੀ ਮੰਨੀਏ ਤਾਂ, ਕਿਸਾਨਾਂ ਦੇ ਵਲੋਂ ਦਿੱਤੇ ਗਏ ਸੱਦੇ ਮੁਤਾਬਿਕ, ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ ਦੋ ਸਾਥੀਆਂ ਬਲਦੇਵ ਸਿੰਘ ਸਿਰਸਾ ਅਤੇ ਮੰਨੂੰ ਕੋਹਾੜ ਸਮੇਤ ਗ੍ਰਿਫ਼ਤਾਰ ਕਰ ਲਿਆ।
ਉਧਰ ਦੂਜੇ ਪਾਸੇ, ਕਿਸਾਨ ਆਗੂ ਜਗਜੀਤ ਸਿੰਘ ਦੀ ਗ੍ਰਿਫਤਾਰੀ ਦੀ ਕਿਸਾਨ ਆਗੂਆਂ ਨੇ ਨਿੰਦਾ ਕੀਤੀ ਅਤੇ ਕਿਹਾ ਕਿ, ਕਰਨਾਟਕ ਸਰਕਾਰ ਵੀ ਕਿਸਾਨਾਂ ਨਾਲ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।
ਯੂਨੀਅਨ ਦੇ ਆਗੂ ਚਰਨਜੀਤ ਸਿੰਘ ਨੇ ਦੱਸਿਆ ਕਿ ਕਰਨਾਟਕਾ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਗਰੁੱਪ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਤਕਰਾਰ ਚੱਲ ਰਿਹਾ ਸੀ।
ਜਦੋਂ ਯੂਨੀਅਨ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਗ੍ਰਿਫ਼ਤਾਰ ਕਰ ਲਿਆ।