ਪੰਜਾਬ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਦਿੱਤਾ ਵੱਡਾ ਬਿਆਨ

1491

 

  • ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਚੀਮਾ ਅਤੇ ਮੀਤ ਹੇਅਰ ਵੱਲੋਂ ਕਾਲਜਾਂ ਦੀਆਂ ਗੈਸਟ ਫੈਕਲਟੀ ਯੂਨੀਅਨਾਂ ਨੂੰ ਭਰੋਸਾ

ਚੰਡੀਗੜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਅਸਪਸਟ ਨੀਤੀਆਂ ਦੇ ਨਤੀਜੇ ਭੁਗਤ ਰਹੇ ਨੌਜਵਾਨਾਂ ਨੂੰ ਹਰ ਸੰਭਵ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜਰ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਉਚੇਰੀ ਸਿੱਖਿਆ ਤੇ ਭਾਸਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਵਜੋਂ ਕੰਮ ਕਰ ਰਹੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।

ਇੱਥੇ ਵਿੱਤ ਮੰਤਰੀ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਕਾਰ ਦੀ ਪੁਰਜੋਰ ਇੱਛਾ ਜਾਹਰ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਵੀ ਸਰਕਾਰ ਬਿਨਾਂ ਇਹ ਉਡੀਕ ਕੀਤਿਆਂ ਕਿ ਮੁਲਾਜਮ ਜਥੇਬੰਦੀਆਂ ਹੜਤਾਲ ਜਾਂ ਵਿਰੋਧ ਕਰਨ, ਉਨਾਂ ਨੂੰ ਮਸਲਿਆਂ ਦੇ ਹੱਲ ਲਈ ਸੱਦਾ ਦੇ ਰਹੀ ਹੈ।

ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਤਨਖਾਹ ਦੇ ਮੁੱਦੇ ‘ਤੇ ਚਰਚਾ ਕਰਦਿਆਂ ਦੋਵਾਂ ਮੰਤਰੀਆਂ ਨੇ ਕਾਲਜ ਟੀਚਰ ਯੂਨੀਅਨਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਅਜਿਹਾ ਰਾਹ ਅਪਣਾਇਆ ਜਾ ਸਕੇ ਜਿਸ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।

ਉਚੇਰੀ ਸਿੱਖਿਆ ਮੰਤਰੀ ਵੱਲੋਂ ਇਨਾਂ ਅਧਿਆਪਕਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਔਖੇ ਵਿੱਤੀ ਦੌਰ ਦਾ ਸਾਹਮਣਾ ਕਰਨ ਦੇ ਬਾਵਜੂਦ ਹਰ ਸੰਭਵ ਹੱਲ ਲਈ ਯਤਨਸੀਲ ਹੈ।

ਚੀਮਾ ਨੇ ਯੂਨੀਅਨ ਆਗੂਆਂ ਨੂੰ ਅਪੀਲ ਕੀਤੀ ਕਿ ਜਿੱਥੇ ਸਰਕਾਰ ਵੱਲੋਂ ਉਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਯੂਨੀਅਨ ਆਗੂਆਂ ਨੂੰ ਵੀ ਆਪਣੇ ਸਾਥੀ ਅਧਿਆਪਕਾਂ ਨਾਲ ਆਪਸੀ ਸਹਿਮਤੀ ਬਣਾ ਕੇ ਹੱਲ ਸੁਝਾ ਕੇ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸੇਸ ਸਕੱਤਰ ਵਿੱਤ ਮੋਹਿਤ ਤਿਵਾੜੀ, ਡੀਪੀਆਈ ਕਾਲਜ ਰਾਜੀਵ ਗੁਪਤਾ ਵੀ ਹਾਜਰ ਸਨ।

 

LEAVE A REPLY

Please enter your comment!
Please enter your name here