ਪੰਜਾਬ ਨੈੱਟਵਰਕ, ਨਵੀਂ ਦਿੱਲੀ
ਪੰਜਾਬ ਦੇ ਅੰਦਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਵਲੋਂ ਸ਼ੁਰੂ ਕੀਤੀ ਹੋਈ ਹੈ। ਜਿਸ ਦੇ ਚੱਲਦਿਆ ਹੋਇਆ ਪਿਛਲੇ ਦਿਨੀਂ ਹਜ਼ਾਰਾਂ ਟੀਚਰ ਅਤੇ ਹੋਰ ਕਾਮੇ ਪੱਕੇ ਕਰਨ ਦਾ ਸਰਕਾਰ ਵਲੋਂ ਫ਼ੈਸਲਾ ਲਿਆ ਗਿਆ।
ਇਸੇ ਵਿਚਕਾਰ ਦਿੱਲੀ ਦੇ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ, ਸਾਰੇ ਦੇਸ਼ ਦੇ ਅੰਦਰ ਸਰਕਾਰ ਦੇ ਵਲੋਂ ਪੱਕੀ ਨੌਕਰੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਭਰਤੀ ਕਰਕੇ, ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਪਰ, ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣ ਵਾਅਦੇ ਮੁਤਾਬਿਕ, ਕੱਚੇ ਮੁਲਾਜ਼ਮ ਪੱਕੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਰਹਿੰਦੇ ਕੱਚੇ ਕਾਮੇ ਜਲਦ ਪੱਕੇ ਕੀਤੇ ਜਾਣਗੇ।