ਜਲੰਧਰ
ਸੰਯੁਕਤ ਕਿਸਾਨ ਮੋਰਚੇ ਨੇ ਇਕ ਵਾਰ ਫਿਰ ਤੋਂ ਵੱਡਾ ਐਲਾਨ ਕਰਦੇ ਹੋਏ 29 ਸਤੰਬਰ ਨੂੰ ਜਲੰਧਰ-ਫਗਵਾੜਾ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ।
ਕਿਸਾਨ ਦੇ ਇਸ ਫ਼ੈਸਲਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਬੀਤੇ ਦਿਨ ਇਸ ਸੰਬੰਧੀ ਜੇ.ਪੀ.ਜੀ.ਏ. ਜੇ ਪ੍ਰਧਾਨ ਗੁਰਰਾਜ ਸਿੰਘ ਨਿੱਝਰ ਅਤੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਹਾਈਵੇਅ ਜਾਮ ਦੇ ਪ੍ਰੋਗਰਾਮ ‘ਚ ਵਧ ਚੜ ਕੇ ਸ਼ਮੂਲੀਅਤ ਕੀਤੀ ਜਾਵੇਗੀ।
ਕਿਸਾਨ ਆਗੂਆਂ ਮੁਤਾਬਿਕ, 24 ਘੰਟੇ ਜੀ.ਟੀ. ਰੋਡ ‘ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਜਾਵੇਗੀ।
ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਕਿਸਾਨ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋ ਰਹੇ ਹਨ।