ਲੁਧਿਆਣਾ :
ਲੁਧਿਆਣਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਲੁਧਿਆਣਾ ਦੇ ਇੱਕ ਹੌਜ਼ਰੀ ਮਾਲਕ ਕੁਲਦੀਪ ਸਿੰਘ ਦੇ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਜਾਣਕਾਰੀ ਦੇ ਮੁਤਾਬਿਕ, ਆਪਣੇ ਕਾਰੋਬਾਰ ਵਿੱਚ ਘਾਟਾ ਵਿਖਾਈ ਹੁੰਦਾ ਦੇਖ ਕੇ ਪਿਛਲੇ ਕਾਫ਼ੀ ਦਿਨਾਂ ਤੋਂ ਕੁਲਦੀਪ ਸਿੰਘ ਪ੍ਰੇਸ਼ਾਨ ਚੱਲ ਰਿਹਾ ਸੀ। ਜਿਸ ਦੇ ਚੱਲਦਿਆਂ ਉਹਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ
ਦੂਜੇ ਪਾਸੇ, ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ, ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਪੋਸਟ ਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ, ਆਖਰ ਕੀ ਕਾਰਨ ਸੀ?