ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ, ਜਿਸ ਵਿਚ ਮਾਨ ਸਰਕਾਰ ਵਲੋਂ ਵੱਡੇ ਫ਼ੈਸਲੇ ਲਏ ਗਏ।
ਸੀਐਮ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਵੱਡਾ ਐਲਾਨ ਕੀਤਾ ਕਿ, 645 ਲੈਕਚਰਾਰ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਇਸ ਭਰਤੀ ਵਾਸਤੇ ਬਕਾਇਦਾ ਟੈਸਟ ਲੈ ਕੇ ਨੌਕਰੀ ‘ਤੇ ਲੈਕਚਰਾਰਾਂ ਨੂੰ ਰੱਖਿਆ ਜਾਵੇਗਾ। 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲ ਉਨ੍ਹਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ।
ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ, ਇਨ੍ਹਾਂ ਪੋਸਟਾਂ ਲਈ ਪਹਿਲੋਂ ਯੋਗ ਉਮਰ 45 ਸਾਲ ਸੀ, ਜਿਸ ਨੂੰ ਹੁਣ ਵਧਾ ਕੇ 53 ਸਾਲ ਕਰ ਦਿੱਤਾ ਗਿਆ ਹੈ।
ਕੈਬਨਿਟ ਦੇ ਵੱਡੇ ਫ਼ੈਸਲਿਆਂ 'ਤੇ CM #BhagwantMann ਜੀ ਦੀ ਅਹਿਮ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ LIVE https://t.co/IsHNBbCmkv
— AAP Punjab (@AAPPunjab) November 18, 2022