ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੀਆਂ 5 ਅਧਿਆਪਕ ਜਥੇਬੰਦੀਆਂ ਦੇ ਨਾਲ ਇੱਕ ਵਾਰ ਫਿਰ ਸਿੱਖਿਆ ਮੰਤਰੀ ਹਰਜੋਤ ਬੈਂਸ 12 ਅਕਤੂਬਰ 2022 ਨੂੰ ਮੀਟਿੰਗ ਕਰਨ ਜਾ ਰਹੇ ਹਨ।
ਮੰਨਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾ ਸਕਦਾ ਹੈ।
ਜਿਨ੍ਹਾਂ ਅਧਿਆਪਕ ਜਥੇਬੰਦੀਆਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ, ਉਨ੍ਹਾਂ ਵਿੱਚ ਡੀਟੀਐਫ਼, ਈਟੀਟੀ ਟੈੱਟ ਪਾਸ ਅਧਿਆਪਕ, ਓਡੀਐਲ, ਕੱਚੇ ਅਧਿਆਪਕ ਜਥੇਬੰਦੀ ਤੋਂ ਇਲਾਵਾ ਸਾਂਝਾ ਅਧਿਆਪਕ ਮੋਰਚਾ ਹਨ।