ਵੱਡੀ ਖਬਰ: ਸੁਖਪਾਲ ਖਹਿਰਾ ਨੂੰ ਕਾਂਗਰਸ ਹਾਈਕਮਾਨ ਵਲੋਂ ਨੋਟਿਸ ਜਾਰੀ

763

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ। ਕਿਉਂਕਿ ਕਾਂਗਰਸ ਹਾਈਕਮਾਨ ਦੇ ਵਲੋਂ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਸੁਖਪਾਲ ਖਹਿਰਾ ਵਲੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ।

ਇਹ ਧਰਨਾ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿੱਚ ਸੀ।

ਰਾਜਾ ਵੜਿੰਗ ਨੂੰ ਸਲਾਹ ਦੇਣੀ ਖਹਿਰਾ ਨੂੰ ਉਸ ਵੇਲੇ ਮਹਿੰਗੀ ਪੈ ਗਈ, ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵਲੋਂ ਉਹਨੂੰ (MLA Khaira) ਨੋਟਿਸ ਜਾਰੀ ਕਰ ਦਿੱਤਾ ਗਿਆ।

ਵਿਧਾਇਕ ਸੁਖਪਾਲ ਖਹਿਰਾ ਕੋਲੋਂ ਕਾਂਗਰਸ ਨੇ ਨੋਟਿਸ ਜਾਰੀ ਕਰਕੇ ਸੋਸ਼ਲ ਮੀਡੀਆ ਦੀ ਬਿਜਾਏ ਸਿੱਧਾ ਜਵਾਬ ਮੰਗਿਆ ਹੈ।

 

LEAVE A REPLY

Please enter your comment!
Please enter your name here