ਚੰਡੀਗੜ੍ਹ-
ਪੰਜਾਬ ਦੀ ਭਗਵੰਤ ਮਾਨ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਕੇਂਦਰੀ ਸਰਕਾਰ ਨੇ ਵੱਡਾ ਝਟਕਾ ਦਿੰਦਿਆਂ ਹੋਇਆ ਪਰਾਲੀ ਨੂੰ ਨਾ ਸਾੜਨ ਦੇ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਵਾਲੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪੰਜਾਬ ਸਰਕਾਰ ਦੀ ਤਜਵੀਜ਼ ਸੀ ਕਿ ਕੇਂਦਰ ਸਰਕਾਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਵੇ ਅਤੇ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ 500-500 ਰੁਪਏ ਦੇਵੇਗੀ।
ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ।
ਨਿਊਜ਼18 ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ, ਪਰ ਸੋਮਵਾਰ ਨੂੰ ਅਸੀਂ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਦੁਬਾਰਾ ਗੱਲ ਕਰਾਂਗੇ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਨੂੰ ਦਿੱਲੀ ਸਰਕਾਰ ਨੇ ਮੰਨ ਲਿਆ ਸੀ ਪਰ ਕੇਂਦਰ ਸਰਕਾਰ ਇਸ ‘ਤੇ ਸਹਿਮਤ ਨਹੀਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਮੁਆਵਜ਼ੇ ਦੀ ਰਕਮ ਵਧਾ ਸਕਦੀਆਂ ਹਨ।