ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ; 14500 ਸਕੂਲਾਂ ਦੀ ਬਦਲੇਗੀ ਨੁਹਾਰ

600

 

ਨਵੀਂ ਦਿੱਲੀ

ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਅਹਿਮ ਫੈਸਲੇ ਲਏ ਹਨ। ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (PM-SHRI) ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਤਹਿਤ 14500 ਸਕੂਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੇ ਅਨੁਰਾਗ ਠਾਕੁਰ ਨੇ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ।

ਦੱਸ ਦੇਈਏ ਕਿ ਸਿੱਖਿਆ ਦਿਵਸ ਦੇ ਮੌਕੇ ‘ਤੇ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ 14,500 ਸਕੂਲਾਂ ਨੂੰ ਅਪਗ੍ਰੇਡ ਕਰ ਕੇ ਵਿਕਸਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ-ਸ਼੍ਰੀ ਸਕੂਲ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀ ਪੂਰੀ ਭਾਵਨਾ ਨੂੰ ਦਰਸਾਉਂਦੇ ਹੋਏ ਮਾਡਲ ਸਕੂਲ ਬਣਨਗੇ। ਇਸ ਵਿੱਚ ਕੇਂਦਰੀ ਵਿਦਿਆਲਿਆ ਤੇ ਨਵੋਦਿਆ ਵਿਦਿਆਲਿਆ ਨੂੰ ਸ਼ਾਮਲ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ-ਸ਼੍ਰੀ ਸਕੂਲਾਂ ‘ਚ ਨਵੀਨਤਮ ਤਕਨਾਲੋਜੀ, ਸਮਾਰਟ ਕਲਾਸਰੂਮ, ਖੇਡਾਂ ਅਤੇ ਆਧੁਨਿਕ ਬੁਨਿਆਦੀ ਢਾਂਚੇ ‘ਤੇ ਧਿਆਨ ਦਿੱਤਾ ਜਾਵੇਗਾ।

ਰੇਲਵੇ ‘ਚ ਜ਼ਮੀਨ ਲੀਜ਼ ਦੀ ਮਿਆਦ ਵਧਾਈ

ਇਸ ਤੋਂ ਇਲਾਵਾ ਰੇਲਵੇ ਦੀ ਜ਼ਮੀਨ ਨੀਤੀ ‘ਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਰੇਲਵੇ ਦੀ ਜ਼ਮੀਨ ਦੀ ਲੀਜ਼ ਦੀ ਮਿਆਦ 5 ਸਾਲ ਤੋਂ ਵਧਾ ਕੇ 35 ਸਾਲ ਕਰ ਦਿੱਤੀ ਗਈ ਹੈ।

ਅਨੁਰਾਗ ਠਾਕੁਰ ਨੇ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਵਾਲੀ ਕੈਬਨਿਟ ਨੇ ਪ੍ਰਧਾਨ ਮੰਤਰੀ ਗਤੀ ਸ਼ਕਤੀ ਫਰੇਮਵਰਕ ਨੂੰ ਲਾਗੂ ਕਰਨ ਲਈ ਰੇਲਵੇ ਦੀ ਨਵੀਂ ਭੂਮੀ ਨੀਤੀ ਨੂੰ ਜੋੜਨ ਲਈ ਰੇਲ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਅਗਲੇ 5 ਸਾਲਾਂ ਵਿੱਚ ਰੇਲਵੇ ਦੀਆਂ ਜ਼ਮੀਨਾਂ ‘ਤੇ 300 ਕਾਰਗੋ ਟਰਮੀਨਲ ਵਿਕਸਤ ਕੀਤੇ ਜਾਣਗੇ। ਇਸ ‘ਤੇ 90 ਦਿਨਾਂ ‘ਚ ਕੰਮ ਸ਼ੁਰੂ ਹੋ ਜਾਵੇਗਾ। Punjabi jagran

 

LEAVE A REPLY

Please enter your comment!
Please enter your name here