ਚੰਡੀਗੜ੍ਹ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 6 ਅਕਤੂਬਰ ਤੋਂ ਲੁਧਿਆਣਾ, ਬਰਨਾਲਾ, ਮਾਨਸਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ ਦੇ ਨਾਲ ਹਨੇਰ੍ਹੀ-ਤੂਫ਼ਾਨ ਆ ਸਕਦਾ ਹੈ।
ਕੁਝ ਥਾਵਾਂ ‘ਤੇ ਬੱਦਲ ਛਾਏ ਰਹਿ ਸਕਦੇ ਹਨ, ਜਦਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੇਕਰ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।
ਕਿਉਂਕਿ ਪਹਿਲਾਂ ਹੀ ਸਤੰਬਰ ਮਹੀਨੇ ਵਿੱਚ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਕਟਾਈ ਲੇਟ ਸ਼ੁਰੂ ਹੋਈ ਹੈ। ਕਈ ਥਾਈਂ ਤਾਂ ਮੀਂਹ ਨਾਲ ਫ਼ਸਲ ਗਿੱਲੀ ਹੋਣ ਕਾਰਨ ਵਾਢੀ ਵੀ ਸ਼ੁਰੂ ਨਹੀਂ ਹੋ ਸਕੀ। ਹਾਲਾਂਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।
ਮੌਸਮ ਵਿਗਿਆਨੀਆਂ ਮੁਤਾਬਕ ਇਸ ਹਫਤੇ ਧੁੱਪ ਬਹੁਤ ਮਹੱਤਵਪੂਰਨ ਹੈ। ਕਿਉਂਕਿ ਝੋਨੇ ਦੀ ਕਟਾਈ ਚੱਲ ਰਹੀ ਹੈ। ਪਿਛਲੇ ਦਿਨੀਂ ਪਏ ਮੀਂਹ ਕਾਰਨ ਖੇਤਾਂ ਵਿੱਚ ਪਈ ਝੋਨੇ ਦੀ ਫ਼ਸਲ ਨੂੰ ਸੁਕਾਉਣ ਲਈ ਧੁੱਪ ਜ਼ਰੂਰੀ ਹੈ। ਕਟਾਈ ਨਵੰਬਰ ਦੇ ਪਹਿਲੇ ਹਫ਼ਤੇ ਤਕ ਮੁਕੰਮਲ ਕਰ ਲਈ ਜਾਵੇਗੀ।
ਪੰਜਾਬ ਵਿੱਚ ਇਸ ਵਾਰ ਮੌਨਸੂਨ ਤੋਂ ਬਾਅਦ ਵੀ ਭਾਰੀ ਮੀਂਹ ਕਾਰਨ ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। jagran