IMD Forecast:
ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ ਨੂੰ ਲੈ ਕੇ ਕਈ ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਮੁੰਬਈ ਦੇ ਕੁਝ ਹਿੱਸਿਆਂ ‘ਚ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਦਿੱਲੀ ਵਰਗੇ ਕਈ ਸੂਬਿਆਂ `ਚ ਅੱਜ ਭਾਰੀ ਮੀਂਹ ਪੈਣ ਦੇ ਆਸਾਰ ਹਨ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਸਾਮ ਅਤੇ ਮੇਘਾਲਿਆ ਵਿੱਚ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ-ਮੋਹਾਲੀ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਦੇ ਨਾਲ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਇੱਥੇ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ Today 24 ਸਤੰਬਰ ਤੱਕ ਬਰਸਾਤ ਜਾਰੀ ਰਹੇਗੀ।