ਨਵੀਂ ਦਿੱਲੀ:
ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ NGT ਯਾਨੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵੱਡਾ ਝਟਕਾ ਲੱਗਾ ਹੈ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ ‘ਤੇ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।
National Green Tribunal imposes a fine of above Rs 2,000 cr on the state of Punjab for not managing solid as well as liquid waste management causing harm to the environment.
— ANI (@ANI) September 23, 2022
ANI ਦੇ ਮੁਤਾਬਕ, ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦੇ ਨਿਰਦੇਸ਼ ਦਿੱਤੇ ਸਨ।
ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।