ਪੰਜਾਬ ਨੈੱਟਵਰਕ, ਚੰਡੀਗੜ੍ਹ-
ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ-ਹਿਮਾਚਲ ਹੱਦ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ, ਜਿਥੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਘਟਨਾ ਪੰਜਾਬ ਦੀ ਹੱਦ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਕਸਬਾ ਦੁਲੈਹੜ ‘ਚ ਵਾਪਰੀ। ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰ ਸੇਠੀ (32) ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ, ਰਵਿੰਦਰ ਸੇਠੀ ਦਾ ਕਿਸੇ ਨਾਲ ਝਗੜਾ ਹੋਇਆ ਸੀ, ਜਿਸ ਮਗਰੋਂ ਇਕ ਵਿਅਕਤੀ ਨੇ ਪਿਸਟਲ ਨਾਲ ਸੇਠੀ ਦੇ ਗੋਲੀਆਂ ਮਾਰ ਦਿੱਤੀਆਂ।
ਗੋਲੀਆਂ ਲੱਗਣ ਕਾਰਨ ਸੇਠੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਜ਼ਖਮੀ ਹਾਲਤ ਵਿਚ ਸੇਠੀ ਨੂੰ ਹਸਪਤਾਲ ਜਦੋਂ ਲਿਜਾਇਆ ਜਾ ਰਿਹਾ ਸੀ ਤਾਂ, ਰਸਤੇ ਵਿਚ ਹੀ ਉਹ ਦਮ ਤੋੜ ਗਿਆ।
ਇਸ ਘਟਨਾ ਦੇ ਸਬੰਧ ਵਿਚ ਹਰੋਲੀ ਪੁਲਿਸ ਨੇ ਮ੍ਰਿਤਕ ਦੇਹ ਕਬਜ਼ੇ ‘ਚ ਲੈ ਕੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।