- ਵਿੱਤ ਮੰਤਰੀ ਵੱਲੋਂ ਕਮੇਟੀ ਨੂੰ ਚੰਡੀਗੜ੍ਹ ਵਿਖੇ ਬਹੁਤ ਜਲਦ ਪੈਨਲ ਮੀਟਿੰਗ ਦੇਣ ਦਾ ਭਰੋਸਾ
ਦਲਜੀਤ ਕੌਰ ਭਵਾਨੀਗੜ੍ਹ, ਸੰਗਰੂਰ:
ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ਼ ਉਹਨਾਂ ਦੇ ਦਫ਼ਤਰ ਦਿੜ੍ਹਬੇ ਵਿਖੇ ਹੋਈ।
ਮੀਟੰਗ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵਿਚਾਰਾਂ ਹੋਈਆਂ। ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਨ ਦੇ ਨਾਲ ਨਾਲ, ਨੋਟੀਫਿਕੇਸ਼ਨ 2004 ਤੋਂ ਪਹਿਲਾਂ ਮਿਲਦੀ ਪੈਨਸ਼ਨ ਅਨੁਸਾਰ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ਼ ਰੱਖੀ ਗਈ।
ਕੇਂਦਰ ਸਰਕਾਰ ਦੀ ਤਰਜ਼ ਉੱਪਰ 20 ਸਾਲ ਦੀ ਸੇਵਾ ਨੂੰ, ਪੈਨਸ਼ਨ ਗਣਨਾ ਸਮੇਂ ਪੂਰੇ ਲਾਭ ਦਿੱਤੇ ਜਾਣ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਵੀ ਪੈਨਸ਼ਨ ਦਿੱਤੀ ਜਾਵੇ।
ਵਿੱਤ ਮੰਤਰੀ ਵੱਲੋੰ ਕਮੇਟੀ ਨੂੰ ਨੋਟੀਫਿਕੇਸ਼ਨ ਬਾਰੇ ਵਿਸਥਾਰਿਤ ਚਰਚਾ ਲਈ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਦੇਣ ਦਾ ਭਰੋਸਾ ਦਿੱਤਾ ਗਿਆ।
ਪੈਨਸ਼ਨ ਗਣਨਾ ਲਈ ਠੇਕੇ ਉੱਪਰ ਕੀਤੀ ਸਰਵਿਸ ਦੀ ਗਣਨਾ ਵੀ ਕੀਤੀ ਜਾਣ ਦੀ ਮੰਗ ਜ਼ੋਰਦਾਰ ਢੰਗ ਨਾਲ਼ ਰੱਖੀ ਗਈ, ਕਰਮਚਾਰੀਆਂ ਦਾ ਐੱਨ ਪੀ ਐੱਸ ਹਿੱਸਾ ਜੀ ਪੀ ਐੱਫ ਵਿੱਚ ਜਮਾਂ ਕਰਨ ਦੀ ਮੰਗ ਰੱਖੀ ਗਈ, 2004 ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਅਧੀਨ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਵੀ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਉਣ ਦਾ ਮੰਗ ਰੱਖੀ ਗਈ।