ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿੱਤਾ ਹੈ।
ਮੌਸਮ ‘ਚ ਆਈ ਤਬਦੀਲੀ ਕਾਰਨ ਸਿੱਖਿਆ ਵਿਭਾਗ ਨੇ 1 ਨਵੰਬਰ ਤੋਂ ਸਾਰੇ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ (9 AM) ਕਰ ਦਿੱਤਾ ਗਿਆ ਹੈ, ਜਦੋਂਕਿ ਇਹ ਸਕੂਲਾਂ ਵਿੱਚ 3 ਵਜੇ (3 PM) ਛੁੱਟੀ ਹੋਇਆ ਕਰੇਗੀ।
ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਵੀ ਸਮਾਂ ਬਦਲਿਆ ਦਿੱਤਾ ਹੈ।
ਹੁਣ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ (9 AM) ਖੁੱਲ੍ਹਿਆ ਕਰਨਗੇ, ਜਦੋਂਕਿ 3 ਵੱਜ ਕੇ 20 ਮਿੰਟ (3:20 PM) ‘ਤੇ ਛੁੱਟੀ ਹੋਇਆ ਕਰੇਗੀ।
ਇਥੇ ਦੱਸਣਾ ਬਣਦਾ ਹੈ ਕਿ, ਸਿੱਖਿਆ ਸਕੱਤਰ ਰਹਿੰਦੇ ਹੋਏ ਕ੍ਰਿਸ਼ਨ ਕੁਮਾਰ ਦੇ ਵਲੋਂ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਕਰਨ ਦੇ ਸਮੇਂ ਵਿੱਚ ਤਬਦੀਲੀ 30 ਮਾਰਚ 2020 ਨੂੰ ਕੀਤੀ ਗਈ ਸੀ।
ਸਕੱਤਰ ਕ੍ਰਿਸ਼ਨ ਕੁਮਾਰ ਦੇ ਤਬਾਦਲੇ ਤੋਂ ਬਾਅਦ ਨਾ ਤਾਂ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਦਾ ਸਮਾਂ ਬਦਲਿਆ ਅਤੇ ਨਾ ਹੀ ਛੁੱਟੀ ਦਾ ਸਮਾਂ ਤਬਦੀਲ ਕੀਤਾ।