ਵੱਡੀ ਖ਼ਬਰ: ਪੰਜਾਬ ‘ਚ ਪਰਾਲੀ ਸਾੜਨ ਦੇ ਮੁੱਦੇ ‘ਤੇ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਕਿਹਾ…

656

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪਰਾਲੀ ਸਾੜਨ ਦੇ ਮੁੱਦੇ ਤੇ ਇੱਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ।

ਮਾਨ ਨੇ ਜਾਰੀ ਵੀਡੀਓ ਵਿਚ ਕਿਹਾ ਕਿ, ਕੇਂਦਰ ਸਰਕਾਰ ਨੇ ਪਰਾਲੀ ਨਾ ਸਾੜਨ ਲਈ ਭੁਗਤਾਨ ਕਰਨ ਦੀ ਸਾਡੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ, ਸੂਬੇ ਵਿੱਚ 7500000 ਏਕੜ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ।

ਇਨ੍ਹਾਂ 7500000 ਏਕੜ ਰਕਬੇ ਵਿੱਚੋਂ 37 ਲੱਖ ਏਕੜ ਜ਼ਮੀਨ ‘ਤੇ ਕਿਸਾਨ ਆਪਣੇ ਤੌਰ ‘ਤੇ ਪਰਾਲੀ ਨਹੀਂ ਸਾੜਦੇ।

ਉਨ੍ਹਾਂ ਕਿਹਾ ਕਿ, ਬਾਕੀ ਜ਼ਮੀਨ ਜਿਥੇ ਕਿ, ਪਰਾਲੀ ਨੂੰ ਅੱਗ ਲਾਈ ਜਾਂਦੀ ਹੈ ਅਤੇ ਉਕਤ ਪਰਾਲੀ ਨੂੰ ਨਸ਼ਟ ਕਰਨ ਲਈ ਪੰਜਾਬ ਸਰਕਾਰ ਮਸ਼ੀਨਾਂ ਦੇਵੇਗੀ।

ਸੀਐਮ ਮਾਨ ਨੇ ਕਿਹਾ ਕਿ, ਇਸ ਵਾਰ ਪੰਜਾਬ ਸਰਕਾਰ ਲਗਭਗ 1 ਲੱਖ ਮਸ਼ੀਨਾਂ ਰਾਹੀਂ ਪਰਾਲੀ ਨੂੰ ਨਸ਼ਟ ਦਾ ਪ੍ਰਬੰਧ ਕਰੇਗੀ।

ਇਸ ਦੇ ਨਾਲ ਹੀ ਮਾਨ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀ ਨਿਯੁਕਤ ਕੀਤੇ ਹਨ।

LEAVE A REPLY

Please enter your comment!
Please enter your name here