ਵੱਡੀ ਖ਼ਬਰ- ਪੰਜਾਬ ‘ਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਰੱਦ ਹੋਣਗੇ ਅਸਲਾ ਲਾਇਸੈਂਸ

434

 

ਮੋਗਾ

ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਪੱਸ਼ਟ ਕੀਤਾ ਕਿ ਪ੍ਰਸਾਸ਼ਨ ਦੀ ਮਨਾਹੀ ਦੇ ਬਾਵਜੂਦ ਜੌ ਵੀ ਵਿਅਕਤੀ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਸਦਾ ਅਸਲਾ ਲਾਇਸੈਂਸ ਤੁਰੰਤ ਰੱਦ ਕੀਤਾ ਜਾਏਗਾ।

ਹਰੇਕ ਪਿੰਡ ਦਾ ਨੰਬਰਦਾਰ, ਪੰਚ ਅਤੇ ਸਰਪੰਚ ਅੱਗ ਲੱਗਣ ਦੀਆਂ ਘਟਨਾਵਾਂ ਲਈ ਜਿੰਮੇਵਾਰ ਮੰਨਿਆ ਜਾਵੇਗਾ। ਜੇਕਰ ਕੋਈ ਨੰਬਰਦਾਰ ਖੁਦ ਆਪਣੇ ਖੇਤ ਨੂੰ ਅੱਗ ਲਗਾਏਗਾ ਤਾਂ ਉਸਦੀ ਨੰਬਰਦਾਰੀ ਵੀ ਜਾ ਸਕਦੀ ਹੈ।

ਇਸੇ ਤਰ੍ਹਾਂ ਪੰਚ ਅਤੇ ਸਰਪੰਚ ਦੀ ਅਹੁਦੇਦਾਰੀ ਰੱਦ ਕਰਨ ਬਾਰੇ ਵੀ ਵਿਭਾਗ ਨੂੰ ਲਿਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੌ ਸਰਕਾਰੀ ਮੁਲਾਜ਼ਮ ਜਾਂ ਅਧਿਕਾਰੀ ਖੁਦ ਖੇਤੀ ਵੀ ਕਰਦੇ ਹਨ ਜਾਂ ਠੇਕੇ ਉੱਤੇ ਖੇਤੀ ਦਿੰਦੇ ਹਨ, ਉਹਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਸਵੈ ਘੋਸ਼ਣਾ ਪੱਤਰ ਦੇਣਾ ਪਵੇਗਾ।

ਉਲੰਘਣਾ ਕਰਨ ਉੱਤੇ ਉਹਨਾਂ ਖਿਲਾਫ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਹੁਕਮਾਂ ਦੀ ਉਲੰਘਣਾ ਕਰਨਗੇ ਉਹਨਾਂ ਦੇ ਭਵਿੱਖ ਵਿੱਚ ਫ਼ਸਲੀ ਮੁਆਵਜ਼ੇ ਵੀ ਰੋਕਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here