ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਜਾਂਚ ਲਈ ਪੀਜੀਆਈ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ, ਕਿ ਉਨ੍ਹਾਂ ਨੂੰ ਪਿਛਲੇ 4-5 ਦਿਨਾਂ ਤੋਂ ਬੁਖ਼ਾਰ ਸੀ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਜਾਂਚ ਲਈ ਪੀਜੀਆਈ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਡਾਕਟਰਾਂ ਮੁਤਾਬਿਕ ਓਹਦਾ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਠੀਕ ਠਾਕ ਹਨ।
ਦੱਸ ਦਈਏ ਕਿ, ਇਸ ਤੋਂ ਪਹਿਲਾਂ ਵੀ ਕਈ ਵਾਰ ਪ੍ਰਕਾਸ਼ ਸਿੰਘ ਬਾਦਲ ਆਪਣੀ ਸਿਹਤ ਜਾਂਚ ਲਈ ਪੀਜੀਆਈ ਚੈਕਅੱਪ ਵਾਸਤੇ ਆ ਚੁੱਕੇ ਹਨ।
ਪ੍ਰਕਾਸ਼ ਸਿੰਘ ਬਾਦਲ ਨੂੰ ਕਾਫ਼ੀ ਸਮਾਂ ਪਹਿਲਾਂ ਕਰੋਨਾ ਵੀ ਹੋ ਗਿਆ ਸੀ। ਜਨਵਰੀ ਵਿੱਚ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੈਕਅੱਪ ਲਈ ਆਏ ਸੀ।
ਹਾਲ ਹੀ ਵਿੱਚ ਪੀਜੀਆਈ ਚੈਕਅਪ ਲਈ ਆਏ ਪ੍ਰਕਾਸ਼ ਸਿੰਘ ਬਾਦਲ ਹੁਰੀਂ ਠੀਕ ਹਨ ਅਤੇ ਇਸ ਦੀ ਪੁਸ਼ਟੀ ਖੁਦ ਡਾਕਟਰਾਂ ਦੇ ਵਲੋਂ ਕੀਤੀ ਗਈ ਹੈ।