ਅੰਮ੍ਰਿਤਸਰ :
ਪੰਜਾਬ ਸਰਕਾਰ ‘ਚ ਬਿਜਲੀ ਬਿੱਲ ਜ਼ੀਰੋ ਆਉਣ ਲੱਗ ਪਏ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਦਾਅਵਾ ਕੀਤਾ।
ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ ਤੇ 10 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ।
ਬਿਜਲੀ ਚੋਰੀ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਸਰਾਸਰ ਗ਼ਲਤ ਹੈ। ਸਰਕਾਰ ਪਹਿਲਾਂ ਦੀ ਜਨਤਾ ਨੂੰ ਸਸਤੀ ਤੇ ਮੁਫ਼ਤ ਬਿਜਲੀ ਦੀ ਸਹੂਲਤ ਦੇ ਰਹੀ ਹੈ।
ਮੰਤਰੀ ਈਟੀਓ ਨੇ ਕਿਹਾ ਕਿ ਕਈ ਲੋਕ ਜ਼ੀਰੋ ਬਿਜਲੀ ਬਿੱਲ ਲੈ ਕੇ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ ਤੇ ਇਸ ਦੌਰਾਨ ਜਨਤਾ ਵੱਲੋਂ ਉਨ੍ਹਾਂ ਦਾ ਲੱਡੂ ਖੁਆ ਕੇ ਮੂੰਹ ਵੀ ਮਿੱਠਾ ਕਰਵਾਇਆ ਗਿਆ।
ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ‘ਚ ਬਿਜਲੀ ਦੇ ਖੇਤਰ ‘ਚ ਹੋਰ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਫਿਲਹਾਲ ਗਰਮੀ ਹੋਣ ਕਾਰਨ ਬਿਜਲੀ ਬਿੱਲ ਜ਼ਿਆਦਾ ਆ ਰਹੇ ਹਨ ਪਰ ਜਦੋਂ ਮੌਸਮ ਠੰਢਾ ਹੋ ਜਾਵੇਗਾ ਤਾਂ ਬਿਜਲੀ ਖਪਤ ਘੱਟ ਜਾਵੇਗੀ ਜਿਸ ਤੋਂ ਬਾਅਦ ਲਗਪਗ 85 ਫ਼ੀਸਦ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ।