ਜਬਰੀ ਧਰਮ ਪਰਿਵਰਤਨ ਦੇ ਦੋਸ਼ ‘ਚ ਤਰਨਤਾਰਨ ਚਰਚ ‘ਤੇ ਹਮਲਾ, ਪਾਦਰੀ ਦੀ ਕਾਰ ਵੀ ਸਾੜੀ

794

 

ਪੰਜਾਬ ਨੈੱਟਵਰਕ, ਤਰਨਤਾਰਨ-

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਦੇਰ ਰਾਤ ਨੂੰ ਸ਼ਰਾਰਤੀ ਅਨਸਰਾਂ ਨੇ ਇੱਕ ਸਥਾਨਕ ਚਰਚ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਪ੍ਰਭੂ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਕਥਿਤ ਤੌਰ ‘ਤੇ ਭੰਨਤੋੜ ਕੀਤੀ। ਇੰਨਾ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ।

ਘਟਨਾ ਸਥਾਨ ਤੋਂ ਸਾਹਮਣੇ ਆਈਆਂ ਫੋਟੋਆਂ ਵਿੱਚ ਇੱਕ ਕਾਰ ਨੂੰ ਅੱਗ ਵਿੱਚ ਲਪੇਟਿਆ ਹੋਇਆ ਹੈ ਅਤੇ ਚਰਚ ਦੇ ਅੰਦਰ ਇੱਕ ਟੁੱਟੀ ਹੋਈ ਮੂਰਤੀ ਦਿਖਾਈ ਦਿੰਦੀ ਹੈ। ਦਰਅਸਲ, ਪੰਜਾਬ ਦੇ ਤਰਨਤਾਰਨ ‘ਚ ਦੇਰ ਰਾਤ ਕੁਝ ਲੋਕ ਇਕ ਚਰਚ ‘ਚ ਦਾਖਲ ਹੋ ਕੇ ਭੰਨਤੋੜ ਕਰਨ ਲੱਗੇ ਅਤੇ ਉਥੇ ਪ੍ਰਭੂ ਯਿਸੂ ਅਤੇ ਮਾਤਾ ਮਰੀਅਮ ਦੀ ਮੂਰਤੀ ਤੋੜ ਦਿੱਤੀ।

ਚਰਚ ਵਿੱਚ ਖੜ੍ਹੀ ਇੱਕ ਕਾਰ ਨੂੰ ਅੱਗ ਲਗਾ ਦਿੱਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਪੱਟੀ ਦੇ ਪਿੰਡ ਠੱਕਰਪੁਰ ਵਿੱਚ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਹੈ, ਜਦੋਂ ਅਕਾਲ ਤਖ਼ਤ ਦੇ ਜਥੇਦਾਰ ਨੇ ਈਸਾਈ ਮਿਸ਼ਨਰੀਆਂ ਵੱਲੋਂ ‘ਜ਼ਬਰੀ ਧਰਮ ਪਰਿਵਰਤਨ’ ਖ਼ਿਲਾਫ਼ ਬਿਆਨ ਜਾਰੀ ਕੀਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਇੱਕ ਫੇਸਬੁੱਕ ਲਾਈਵ ਵੀਡੀਓ ਵਿੱਚ ਕਿਹਾ ਸੀ ਕਿ ਪੰਜਾਬ ਦੇ ਸਿੱਖਾਂ ਅਤੇ ਹਿੰਦੂਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਅਖੌਤੀ ਇਸਾਈ ਮਿਸ਼ਨਰੀਆਂ ਵੱਲੋਂ ਧੋਖੇ ਨਾਲ ਸਿੱਖਾਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਇਹ ਸਭ ਸਰਕਾਰ ਦੇ ਨੱਕ ਹੇਠ ਹੋ ਰਿਹਾ ਹੈ। ਵੋਟ ਬੈਂਕ ਦੀ ਰਾਜਨੀਤੀ ਕਰਕੇ ਕੋਈ ਵੀ ਸਰਕਾਰ ਇਨ੍ਹਾਂ (ਮਿਸ਼ਨਰੀਆਂ) ਵਿਰੁੱਧ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ।

ਇਸ ਹਮਲੇ ਨੂੰ ਇਸ ਬਿਆਨ ਦੇ ਪ੍ਰਭਾਵ ਵਜੋਂ ਦੇਖਿਆ ਜਾ ਰਿਹਾ ਹੈ। ਸਿੱਖ ਆਗੂ ਰਾਜ ਵਿੱਚ ਇਸਾਈ ਮਿਸ਼ਨਰੀਆਂ ਵੱਲੋਂ ਧਰਮ ਪਰਿਵਰਤਨ ਦੀਆਂ ਕਥਿਤ ਕੋਸ਼ਿਸ਼ਾਂ ਖ਼ਿਲਾਫ਼ ਆਵਾਜ਼ ਉਠਾ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਨੂੰ ਇਸ ‘ਤੇ ਤੁਰੰਤ ਕਾਬੂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਇਨ੍ਹਾਂ ਧਾਰਮਿਕ ਮੁਹਿੰਮਾਂ ਨੂੰ ਚਲਾਉਣ ਲਈ ਵਿਦੇਸ਼ੀ ਫੰਡਿੰਗ ਆ ਰਹੀ ਹੈ।

 

LEAVE A REPLY

Please enter your comment!
Please enter your name here