ਪੰਜਾਬ ਨੈੱਟਵਰਕ, ਹੁਸ਼ਿਆਰਪੁਰ
ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ 10 ਫੀਸਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਹਿੱਤ ਫ਼ੈਸਲੇ ਲੈ ਰਹੀ ਹੈ।
ਉਨ੍ਹਾਂ ਕਿਹਾ ਕਿ, ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਲ 2022-23 ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2022 ਤੱਕ ਜਮ੍ਹਾਂ ਕਰਵਾਉਣ ’ਤੇ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ਅਤੇ ਚਾਲੂ ਸਾਲ ’ਤੇ 10 ਫੀਸਦੀ ਦੀ ਛੋਟ ਦਾ ਲਾਭ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਇਹ ਟੈਕਸ ਨਗਰ ਨਿਗਮ ਵਿਖੇ ਸਥਾਪਿਤ ਕੀਤੇ ਕਾਊਂਟਰ ਅਤੇ ਆਨਲਾਈਨ ਐਮ ਸੇਵਾ ਦੇ ਪੋਰਟਲ ’ਤੇ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ।